Home ਪੰਜਾਬ ਬੀ.ਐਸ.ਐਫ. ਨੇ ਕਰੋੜਾਂ ਦੀ ਹੈਰੋਇਨ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਬੀ.ਐਸ.ਐਫ. ਨੇ ਕਰੋੜਾਂ ਦੀ ਹੈਰੋਇਨ ਸਮੇਤ 2 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

0

ਫਾਜ਼ਿਲਕਾ: ਇੱਕ ਵਾਰ ਫਿਰ ਬੀ.ਐਸ.ਐਫ. ਨੇ ਕਰੋੜਾਂ ਦੀ ਹੈਰੋਇਨ ਬਰਾਮਦ ਕਰਕੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ. ਨੇ ਫਾਜ਼ਿਲਕਾ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 150 ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਮਿਲਦਿਆਂ ਹੀ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਬੀ.ਐਸ.ਐਫ. ਦੇ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਸ਼ਤੀਰਵਾਲਾ ਰੋਡ ‘ਤੇ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਨ੍ਹਾਂ ਦੇ ਕਬਜ਼ੇ ‘ਚੋਂ ਬਰਤਨਾਂ ‘ਚ ਛੁਪਾ ਕੇ ਰੱਖੀ ਗਈ ਹੈਰੋਇਨ ਦੇ 53 ਪੈਕਟ ਬਰਾਮਦ ਹੋਏ। ਦੋਵਾਂ ਨੌਜਵਾਨਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ, ਜਿਨ੍ਹਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਨੂਰਸ਼ਾਹ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਹਸਤਾ ਕਲਾਂ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।

ਦੋਵਾਂ ਨੌਜਵਾਨਾਂ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣਾ ਫਾਜ਼ਿਲਕਾ ‘ਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਜਲਦ ਹੀ ਪੁਲਿਸ ਵੱਲੋਂ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧਾਂ ਦਾ ਪਤਾ ਲਾਇਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version