Homeਪੰਜਾਬਸਰਹੱਦੀ ਪਿੰਡ ਨੇੜੇ BSF ਨੂੰ ਮਿਲਿਆ ਪਾਕਿਸਤਾਨੀ ਡਰੋਨ ਤੇ ਸ਼ੱਕੀ ਪੈਕੇਟ

ਸਰਹੱਦੀ ਪਿੰਡ ਨੇੜੇ BSF ਨੂੰ ਮਿਲਿਆ ਪਾਕਿਸਤਾਨੀ ਡਰੋਨ ਤੇ ਸ਼ੱਕੀ ਪੈਕੇਟ

ਸਰਾਏ ਅਮਾਨਤ ਖਾਂ : ਭਾਰਤ-ਪਾਕਿਸਤਾਨ ਸਰਹੱਦ ‘ਤੇ ਛੀਨਾ ਬਿਧੀ ਚੰਦ ਦੇ ਨੇੜੇ ਬੀ.ਓ.ਪੀ. ਕਰਨੈਲ ਚੌਕੀ ਦੇ ਜਵਾਨਾਂ ਨੂੰ ਸਰਹੱਦ ਨੇੜੇ ਖੇਤਾਂ ਵਿੱਚੋਂ ਇੱਕ ਪਾਕਿਸਤਾਨੀ ਡਰੋਨ ਅਤੇ ਇੱਕ ਸ਼ੱਕੀ ਪੈਕੇਟ ਮਿਲਿਆ ਹੈ।

ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਬੀ.ਐੱਸ.ਐੱਫ. ਦੀ ਬੀ.ਓ.ਪੀ. ਕਰਨੈਲ ਚੌਕੀ ਦੇ ਜਵਾਨਾਂ ਨੇ ਅੱਜ ਸਵੇਰੇ ਤੜਕੇ ਸਰਹੱਦ ਨੇੜੇ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਜਵਾਨਾਂ ਨੇ ਆਵਾਜ਼ ਦੀ ਦਿਸ਼ਾ ਵੱਲ ਜਾ ਕੇ ਖੇਤਾਂ ਵਿੱਚ ਤਲਾਸ਼ੀ ਲਈ ਤਾਂ ਉੱਥੋਂ ਇੱਕ ਪਾਕਿਸਤਾਨੀ ਡਰੋਨ ਅਤੇ ਇੱਕ ਸ਼ੱਕੀ ਪੈਕੇਟ ਬਰਾਮਦ ਹੋਇਆ।

ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੈਕੇਟ ਵਿੱਚ ਕੋਈ ਹਥਿਆਰ ਹੋ ਸਕਦਾ ਹੈ। ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਅਤੇ ਸ਼ੱਕੀ ਪੈਕੇਟ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧ ਵਿੱਚ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵੱਲੋਂ ਕੇਸ ਦਰਜ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments