HomePunjabBSF ਨੇ 14 ਛੋਟੇ ਪੈਕੇਟ ਹੈਰੋਇਨ ਕੀਤੀ ਬਰਾਮਦ

BSF ਨੇ 14 ਛੋਟੇ ਪੈਕੇਟ ਹੈਰੋਇਨ ਕੀਤੀ ਬਰਾਮਦ

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ (Indo-Pak border Ferozepur) ‘ਤੇ ਬੀ.ਐਸ.ਐਫ ਦੀ ਖੁਰਾ ਚੈਕਿੰਗ ਪਾਰਟੀ ਨੇ ਤਲਾਸ਼ੀ ਮੁਹਿੰਮ ਦੌਰਾਨ 100/100 ਗ੍ਰਾਮ ਦੇ ਕਰੀਬ ਹੈਰੋਇਨ ਦੇ 14 ਪੈਕਟ ਬਰਾਮਦ ਕੀਤੇ ਹਨ।

ਬੀ.ਐਸ.ਐਫ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ 6 ਵਜੇ ਬੀ.ਓ.ਪੀ ਜਗਦੀਸ਼ ਦੇ ਇਲਾਕੇ ਵਿੱਚ ਬੀ.ਪੀ. ਨੰਬਰ 192/16 ਨੇੜੇ ਬੀ.ਐਸ.ਐਫ ਦੀ ਖੁਰਾ ਚੈਕਿੰਗ ਪਾਰਟੀ ਨੇ ਆਈ.ਬੀ.(ਆਉਣ-ਜਾਣ ਵਾਲੇ ਵਿਅਕਤੀ ਦੇ ਪੈਰਾਂ ਦੇ ਨਿਸ਼ਾਨ) ਦੇਖੇ ਅਤੇ ਤੁਰੰਤ ਉਸ ਇਲਾਕੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਅਤੇ ਸਵੇਰੇ 6:45 ਵਜੇ ਦੇ ਕਰੀਬ ਖੁਰਾ ਪਾਰਟੀ ਨੂੰ 14 ਛੋਟੇ ਪੈਕੇਟ ਮਿਲੇ ਅਤੇ ਹਰੇਕ ਪੈਕੇਟ ਵਿਚ 100/100 ਗ੍ਰਾਮ ਹੈਰੋਇਨ ਵਰਗਾ ਪਦਾਰਥ ਬਰਾਮਦ ਹੋਇਆ।

ਬੀਐਸਐਫ ਵੱਲੋਂ ਇਹ ਪੈਕਟ ਕਿਸ ਵਿਅਕਤੀ ਵੱਲੋਂ ਇੱਥੇ ਲਿਆਂਦੇ ਗਏ ਸਨ ਅਤੇ ਅੱਗੇ ਕਿੱਥੇ ਸਪਲਾਈ ਕੀਤੇ ਜਾਣੇ ਸਨ, ਇਸ ਦੀ ਜਾਂਚ ਕਰ ਰਹੀ ਹੈ। ਜਦੋਂਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments