Homeਦੇਸ਼Budget 2024 : ਅੰਤਰਿਮ ਬਜਟ ‘ਚ ਵਿੱਤ ਮੰਤਰੀ ਵੱਲੋਂ ਕੀਤੇ ਗਏ ਇਹ...

Budget 2024 : ਅੰਤਰਿਮ ਬਜਟ ‘ਚ ਵਿੱਤ ਮੰਤਰੀ ਵੱਲੋਂ ਕੀਤੇ ਗਏ ਇਹ ਵੱਡੇ ਐਲਾਨ

ਨਵੀਂ ਦਿੱਲੀ: ਨਵੇਂ ਸੰਸਦ ਭਵਨ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਵਲੋਂ ਵਿੱਤੀ ਸਾਲ 2024-25 ਦਾ ਅੰਤਰਿਮ ਬਜਟ ਪੇਸ਼ ਕੀਤਾ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, ‘ਪਿਛਲੇ 10 ਸਾਲਾਂ ‘ਚ ਭਾਰਤੀ ਅਰਥਵਿਵਸਥਾ ‘ਚ ਬੇਮਿਸਾਲ ਬਦਲਾਅ ਆਇਆ ਹੈ। 2014 ਵਿੱਚ, ਦੇਸ਼ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਸੀ, ਸਰਕਾਰ ਨੇ ਉਨ੍ਹਾਂ ਚੁਣੌਤੀਆਂ ਨੂੰ ਪਾਰ ਕੀਤਾ ਅਤੇ ਲੋਕ ਪੱਖੀ ਸੁਧਾਰ ਕੀਤੇ। ਇਸ ਦੇ ਨਾਲ ਹੀ ਦੇਸ਼ ਵਿਚ ਰੁਜ਼ਗਾਰ ਦੇ ਮੌਕਿਆਂ ਵਿਚ ਵਾਧਾ ਹੋਇਆ ਹੈ। 2047 ਤੱਕ ਵਿਕਸਿਤ ਭਾਰਤ ਦਾ ਸੁਫ਼ਨਾ ਹੈ। ਬਜਟ ‘ਚ ਇਹ ਐਲਾਨ ਕੀਤੇ ਗਏ ਹਨ…

ਬਜਟ ਪੇਸ਼ ਕਰਦੇ ਹੋਏ ਨਿਰਮਲਾ ਸੀਤਾਰਮਨ ਨੇ ਕਿਹਾ-

  • ਵਿੱਤ ਮੰਤਰੀ ਨੇ ਬਜਟ ‘ਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਕਵਰ ਕੀਤਾ ਜਾਵੇਗਾ।
  • ਇਨਕਮ ਟੈਕਸ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਜਿਸ ਦਾ 1 ਕਰੋੜ ਟੈਕਸ ਦਾਤਿਆਂ ਫਾਇਦਾ ਮਿਲੇਗਾ।
  • ਨੈਨੋ ਡੀਏਪੀ ਦੀ ਵਰਤੋਂ ਐਗਰੋ-ਕਲਾਈਮੇਟਿਕ ਜ਼ੋਨਾਂ ‘ਚ ਵੱਖ-ਵੱਖ ਫਸਲਾਂ ‘ਤੇ ਕੀਤੀ ਜਾਵੇਗੀ।
  • ਯਾਤਰੀਆਂ ਦੀ ਸੁਰੱਖਿਆ, ਸਹੂਲਤ ਤੇ ਆਰਾਮ ਲਈ 40,000 ਆਮ ਰੇਲਵੇ ਬੋਗੀਆਂ ਨੂੰ ਵੰਦੇ ਭਾਰਤ ਮਾਪਦੰਡਾਂ ਵਿੱਚ ਬਦਲਿਆ ਜਾਵੇਗਾ।
  • ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦੋ ਕਰੋੜ ਹੋਰ ਘਰ ਬਣਾਏ ਜਾਣਗੇ।
  • ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਅਗਲੇ 5 ਸਾਲਾਂ ‘ਚ ਪੇਂਡੂ ਖੇਤਰਾਂ ‘ਚ ਦੋ ਕਰੋੜ ਹੋਰ ਘਰ ਬਣਾਏ ਜਾਣਗੇ।
  • ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ।
  • ਤਿੰਨ ਰੇਲ ਕੋਰੀਡੋਰ ਸ਼ੁਰੂ ਕੀਤੇ ਜਾਣਗੇ।
  • ਔਰਤਾਂ ਦੀ ਉੱਦਮਤਾ ‘ਚ 28 ਫੀਸਦ ਦਾ ਵਾਧਾ ਹੋਇਆ ਹੈ।
  • ਦੇਸ਼ ਵਿਚ 1000 ਤੋਂ ਵੱਧ ਨਵੇਂ ਜਹਾਜ਼ਾਂ ਦਾ ਆਰਡਰ ਦਿੱਤਾ ਗਿਆ ਹੈ।
  • ਤਿੰਨ ਨਵੇਂ ਰੇਲ ਕੋਰੀਡੋਰ ਬਣਾਏ ਜਾਣਗੇ।
  • ਚਾਰ ਕਰੋੜ ਕਿਸਾਨਾਂ ਨੂੰ ਫਸਲ ਬੀਮੇ ਦਾ ਲਾਭ ਮਿਲਿਆ ਹੈ।
  • ਸਰਵਾਈਕਲ ਕੈਂਸਰ ਦੀ ਰੋਕਥਾਮ ਲਈ 9-14 ਸਾਲ ਦੀਆਂ ਲੜਕੀਆਂ ਦਾ ਟੀਕਾਕਰਨ ਕੀਤਾ ਜਾਵੇਗਾ।
RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments