Home ਪੰਜਾਬ ਜਲੰਧਰ ਤੇ ਅੰਮ੍ਰਿਤਸਰ ’ਚ ਹੋਏ ਧਮਾਕਿਆਂ ਤੋਂ ਬਾਅਦ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ...

ਜਲੰਧਰ ਤੇ ਅੰਮ੍ਰਿਤਸਰ ’ਚ ਹੋਏ ਧਮਾਕਿਆਂ ਤੋਂ ਬਾਅਦ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਏ ਗਏ ਬੁਲੇਟਪਰੂਫ ਗੇਟ

0

ਚੰਡੀਗੜ੍ਹ : ਪੰਜਾਬ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਤੋਂ ਬਾਅਦ, ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਤਹਿਤ, ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਬੁਲੇਟਪਰੂਫ ਗੇਟ ਲਗਾਏ ਗਏ ਹਨ, ਤਾਂ ਜੋ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ।

ਇਸ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਵੱਖ-ਵੱਖ ਥਾਵਾਂ ਦਾ ਦੌਰਾ ਕਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਰਿਹਾ ਹੈ।

ਮੁੱਢਲੀ ਜਾਂਚ ਵਿੱਚ ਆਈ.ਐਸ.ਆਈ. ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਇਸ ਸਮੇਂ ਇੱਕ ਪ੍ਰੌਕਸੀ ਯੁੱਧ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੀਆਂ ਘਟਨਾਵਾਂ ਰਾਹੀਂ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ, ਅਜੇ ਤੱਕ ਕਿਸੇ ਵੀ ਸੰਗਠਨ ਨੇ ਅਧਿਕਾਰਤ ਤੌਰ ‘ਤੇ ਜ਼ਿੰਮੇਵਾਰੀ ਨਹੀਂ ਲਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version