HomePunjabIPS ਤੋਂ ਬਾਅਦ IAS ਅਫ਼ਸਰਾਂ ਦੇ ਤਬਾਦਲਿਆਂ ’ਤੇ ਅਫ਼ਸਰਸ਼ਾਹੀ ਦੀ ਨਜ਼ਰ

IPS ਤੋਂ ਬਾਅਦ IAS ਅਫ਼ਸਰਾਂ ਦੇ ਤਬਾਦਲਿਆਂ ’ਤੇ ਅਫ਼ਸਰਸ਼ਾਹੀ ਦੀ ਨਜ਼ਰ

ਜਲੰਧਰ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਸਰਕਾਰ ਨੇ ਆਈ.ਪੀ.ਐਸ. ਅਧਿਕਾਰੀਆਂ ਦੇ ਵੱਡੇ ਫੇਰਬਦਲ ਤੋਂ ਬਾਅਦ ਹੁਣ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ‘ਚ ਕੁਝ ਆਈ.ਏ.ਐੱਸ.ਅਧਿਕਾਰੀਆਂ ਦੇ ਤਬਾਦਲੇ ਵੀ ਸਰਕਾਰ ਵੱਲੋਂ ਕੀਤੇ ਜਾਣਗੇ। ਇਹ ਤਬਾਦਲੇ ਭਗਵੰਤ ਮਾਨ ਸਰਕਾਰ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੇ ਜਾ ਰਹੇ ਹਨ।

ਮਾਨ ਸਰਕਾਰ ਨੇ ਹਾਲ ਹੀ ਵਿੱਚ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ, 7 ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਹੋਰ ਕਈ ਅਧਿਕਾਰੀਆਂ ਦੇ ਤਬਾਦਲੇ ਕਰਕੇ ਤਿੱਖੇ ਅਫ਼ਸਰ ਤਾਇਨਾਤ ਕੀਤੇ ਸਨ। ਕੁਝ ਆਈ.ਪੀ.ਐਸ ਅਧਿਕਾਰੀਆਂ ਨੂੰ ਅਜੇ ਨਵੀਂਆਂ ਜ਼ਿੰਮੇਵਾਰੀਆਂ ਮਿਲਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਕਮਿਸ਼ਨਰ ਦੇ ਅਹੁਦਿਆਂ ਤੋਂ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਵੀ ਅਗਲੇ ਹਫ਼ਤੇ ਤੱਕ ਹੋ ਜਾਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਮੁੱਖ ਮੰਤਰੀ ਹੁਣ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਵੀ ਬਦਲਾਅ ਕਰਨ ਦੇ ਇੱਛੁਕ ਹਨ। ਇਹ ਅਧਿਕਾਰੀ ਵੀ ਆਉਣ ਵਾਲੇ ਦਿਨਾਂ ਵਿੱਚ ਤਾਇਨਾਤ ਕੀਤੇ ਜਾਣੇ ਹਨ ਪਰ ਫਿਲਹਾਲ ਸਰਕਾਰ ਦੇਖ ਰਹੀ ਹੈ ਕਿ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਕਿਹੜੇ-ਕਿਹੜੇ ਅਧਿਕਾਰੀ ਤਾਇਨਾਤ ਕੀਤੇ ਜਾਣ। ਸਰਕਾਰ ਨੇ ਅਗਲੇ ਕੁਝ ਦਿਨਾਂ ਵਿੱਚ ਚੋਣ ਦੌਰ ਵਿੱਚ ਪ੍ਰਵੇਸ਼ ਕਰਨਾ ਹੈ ਅਤੇ ਲੋਕ ਸਭਾ ਚੋਣਾਂ ‘ਆਪ’ ਸਰਕਾਰ ਲਈ ਸਭ ਤੋਂ ਵੱਡੀ ਚੁਣੌਤੀ ਹੋਣਗੀਆਂ। ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ ਅਤੇ ਅਗਲੇ ਇੱਕ ਮਹੀਨੇ ਵਿੱਚ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਤਿਆਰ ਹੋਣਾ ਸ਼ੁਰੂ ਹੋ ਜਾਵੇਗਾ। ਲੋਕ ਸਭਾ ਚੋਣਾਂ ਭਾਵੇਂ ਅਪ੍ਰੈਲ ਦੇ ਸ਼ੁਰੂ ‘ਚ ਹੋਣੀਆਂ ਹਨ, ਪਰ ਫਿਰ ਵੀ ਸੂਬੇ ‘ਚ ਸਿਆਸੀ ਤਾਪਮਾਨ 3 ਮਹੀਨੇ ਪਹਿਲਾਂ ਹੀ ਗਰਮ ਹੋ ਜਾਂਦਾ ਹੈ। ਸਰਕਾਰ ਸੰਭਾਵਿਤ ਵਿਧਾਨ ਸਭਾ ਚੋਣ ਨਤੀਜਿਆਂ ‘ਤੇ ਵੀ ਨਜ਼ਰ ਰੱਖ ਰਹੀ ਹੈ। ਅਧਿਕਾਰੀਆਂ ‘ਚ ਵੀ ਨਵੇਂ ਪਦ ਲੈਣ ਲਈ ਵੀ ਦੌੜ ਚਲ ਰਹੀ ਹੈ। ਕਈ ਅਧਿਕਾਰੀ ਆਪਣੀ ਬਦਲੀ ਕਰਵਾਉਣ ਦੇ ਇੱਛੁਕ ਹਨ ਅਤੇ ਮੁੱਖ ਮੰਤਰੀ ਕੈਂਪ ਦੇ ਸੰਪਰਕ ਵਿੱਚ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments