Homeਪੰਜਾਬਬਾਬਾ ਬਾਲਕ ਨਾਥ ਜੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ...

ਬਾਬਾ ਬਾਲਕ ਨਾਥ ਜੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ , ਦੋ ਦੀ ਮੌਤ , ਕਈ ਜ਼ਖਮੀ

ਸ਼ਾਹਤਲਾਈ: ਬਾਬਾ ਬਾਲਕ ਨਾਥ ਦੇ ਧਾਰਮਿਕ ਅਸਥਾਨ ਸ਼ਾਹਤਲਾਈ ਨੇੜੇ ਬੀਤੀ ਰਾਤ ਨੂੰ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ‘ਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਵੱਡੀ ਗਿਣਤੀ ‘ਚ ਯਾਤਰੀ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ ਅਤੇ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਜਾਣਕਾਰੀ ਅਨੁਸਾਰ ਬੱਸ (ਨੰਬਰ ਪੀ.ਬੀ.-03ਬੀ.ਜੇ.-9755) ਸ਼ਰਧਾਲੂਆਂ ਨੂੰ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾਂ ਲਈ ਪੰਜਾਬ ਦੇ ਅੰਮ੍ਰਿਤਸਰ ਤੋਂ ਸ਼ਾਹਤਲਾਈ ਆਈ ਸੀ। ਦਰਸ਼ਨਾਂ ਤੋਂ ਬਾਅਦ ਸ਼ਰਧਾਲੂ ਵਾਪਸ ਅੰਮ੍ਰਿਤਸਰ ਪਰਤ ਰਹੇ ਸਨ ਕਿ ਸ਼ਾਹਤਲਾਈ ਨੇੜੇ ਅਚਾਨਕ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਸੜਕ ‘ਤੇ ਪਲਟ ਗਈ।

ਸੂਚਨਾ ਮਿਲਦੇ ਹੀ ਥਾਣਾ ਸ਼ਾਹਤਲਾਈ ਦੀ ਟੀਮ, ਟੈਕਸੀ ਯੂਨੀਅਨ ਸ਼ਾਹਤਲਾਈ ਦੇ ਮੈਂਬਰ ਅਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਬੱਸ ਵਿੱਚ ਫਸੇ ਸ਼ਰਧਾਲੂਆਂ ਨੂੰ ਬਾਹਰ ਕੱਢ ਕੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਭੇਜਿਆ ਗਿਆ। ਡੀ.ਸੀ. ਬਿਲਾਸਪੁਰ ਰਾਹੁਲ ਕੁਮਾਰ ਨੇ ਦੱਸਿਆ ਕਿ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਦਕਿ ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments