HomePunjabਇਸ ਤਰੀਕ ਤੋਂ ਸ਼ੁਰੂ ਹੋਵੇਗੀ ਚੰਡੀਗੜ੍ਹ ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ

ਇਸ ਤਰੀਕ ਤੋਂ ਸ਼ੁਰੂ ਹੋਵੇਗੀ ਚੰਡੀਗੜ੍ਹ ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ

ਚੰਡੀਗੜ੍ਹ : ਅਯੁੱਧਿਆ (Ayodhya) ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ (Chandigarh) ਤੋਂ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਨੇ ਅਯੁੱਧਿਆ ਲਈ ਬੱਸ ਸੇਵਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਬੱਸ ਸੇਵਾ 14 ਫਰਵਰੀ 2024 ਨੂੰ ਬਸੰਤ ਪੰਚਮੀ ਦੇ ਆਸ-ਪਾਸ ਚੰਡੀਗੜ੍ਹ ਦੇ ਸੈਕਟਰ-17 ਬੱਸ ਸਟੈਂਡ ਤੋਂ ਸ਼ੁਰੂ ਕੀਤੀ ਜਾਵੇਗੀ।

ਸੀਟੀਯੂ ਅਧਿਕਾਰੀ ਨੇ ਦੱਸਿਆ ਕਿ ਇਹ ਬੱਸ ਸੇਵਾ ਰੋਜ਼ਾਨਾ ਦੁਪਹਿਰ 1.30 ਵਜੇ ਚੰਡੀਗੜ੍ਹ ਦੇ ਸੈਕਟਰ-17 ਤੋਂ ਚੱਲੇਗੀ ਅਤੇ ਅਗਲੇ ਦਿਨ ਸਵੇਰੇ 8.30 ਵਜੇ ਅਯੁੱਧਿਆ ਪਹੁੰਚੇਗੀ। ਇਸੇ ਤਰ੍ਹਾਂ ਇਹ ਸ਼ਾਮ 4.30 ਵਜੇ ਅਯੁੱਧਿਆ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11.05 ਵਜੇ ਚੰਡੀਗੜ੍ਹ ਦੇ ਸੈਕਟਰ-17 ਪਹੁੰਚੇਗੀ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਅੰਡਰਟੇਕਿੰਗ (ਸੀਟੀਯੂ) ਬੱਸ 19 ਘੰਟਿਆਂ ਵਿੱਚ 947 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਸ ਦੀ ਟਿਕਟ ਦੀ ਕੀਮਤ 1706 ਰੁਪਏ ਰੱਖੀ ਗਈ ਹੈ।

ਸੀਟੀਯੂ ਨੇ ਪਹਿਲਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕਈ ਥਾਵਾਂ ‘ਤੇ ਬੱਸ ਸੇਵਾਵਾਂ ਚਲਾਈਆਂ ਹਨ। ਇਹ ਪਹਿਲਾਂ ਹੀ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਚੱਲ ਰਹੀ ਹੈ। ਸਾਲਾਸਰ, ਖਾਟੂ ਸ਼ਿਆਮ, ਵ੍ਰਿੰਦਾਵਨ, ਹਰਿਦੁਆਰ, ਕਟੜਾ, ਜਵਾਲਾ ਜੀ, ਚਾਮੁੰਡਾ ਦੇਵੀ ਆਦਿ ਲਈ ਪਹਿਲਾਂ ਹੀ ਬੱਸ ਸੇਵਾਵਾਂ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਹਿਮਾਚਲ ਸਰਕਾਰ ਨੇ ਯੂਪੀ ਸਰਕਾਰ ਨੂੰ ਛੇ ਰੂਟਾਂ ਦਾ ਪ੍ਰਸਤਾਵ ਭੇਜਿਆ ਹੈ, ਤਾਂ ਜੋ ਸ਼ਰਧਾਲੂ ਉਥੋਂ ਅਯੁੱਧਿਆ ਜਾ ਸਕਣ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments