Home ਪੰਜਾਬ ਚੰਡੀਗੜ੍ਹ ਦੇ ਤਾਜ ਹੋਟਲ ‘ਚ ਕਾਰੋਬਾਰੀ ਦੀ ਹੋਈ ਮੌਤ

ਚੰਡੀਗੜ੍ਹ ਦੇ ਤਾਜ ਹੋਟਲ ‘ਚ ਕਾਰੋਬਾਰੀ ਦੀ ਹੋਈ ਮੌਤ

0

ਚੰਡੀਗੜ੍ਹ: ਸੈਕਟਰ-17 ਸਥਿਤ ਤਾਜ ਹੋਟਲ ਵਿੱਚ ਇੱਕ ਕਾਰੋਬਾਰੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ ਉਹ ਹੋਟਲ ਦੇ ਕਮਰੇ ‘ਚ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ। ਹੋਟਲ ਸਟਾਫ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਹ ਦੋ ਦਿਨ ਪਹਿਲਾਂ ਹੀ ਹੋਟਲ ਵਿੱਚ ਰੁਕਿਆ ਸੀ। ਅੱਜ ਸਵੇਰੇ ਕਰੀਬ 6 ਵਜੇ ਜਦੋਂ ਹੋਟਲ ਦਾ ਵੇਟਰ ਉਨ੍ਹਾਂ ਕਮਰੇ ‘ਚ ਪਹੁੰਚਿਆ ਤਾਂ ਦਰਵਾਜ਼ਾ ਖੁੱਲ੍ਹਾ ਸੀ। ਅੰਦਰ ਦੀਪਕ ਬੈੱਡ ‘ਤੇ ਬੇਹੋਸ਼ ਪਏ ਸਨ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ ਜਦੋਂ ਉਨ੍ਹਾਂ ਦੀ ਤਰਫੌਂ ਕੋਈ ਪ੍ਰਤੀਕਿ ਰਿਆ ਨਹੀਂ ਮਿਲੀ , ਤਾਂ ਹੋਟਲ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਜ਼ਿਆਦਾ ਸ਼ਰਾਬ ਪੀਣ ਦਾ ਸ਼ੱਕ, ਪੋਸਟ ਮਾਰਟਮ ਰਿਪੋਰਟ ਦਾ ਇੰਤਜ਼ਾਰ
ਥਾਣਾ-17 ਦੇ ਐੱਸ.ਐੱਚ.ਓ. ਸੁਦੇਸ਼ ਕੁਮਾਰ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਪਾਰੀ ਨੇ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਹਾਲਾਂਕਿ ਉਸ ਦੀ ਮੌਤ ਦਾ ਅਸਲ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੇ ਲਾਸ਼ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

ਹੋਟਲ ਦੇ ਕਮਰੇ ‘ਚ ਆਈ ਲੜਕੀ ਤੋਂ ਪੁੱਛਗਿੱਛ
ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਮੁਤਾਬਕ ਹੋਟਲ ਦੇ ਕਮਰੇ ‘ਚ ਆਈ ਇਕ ਲੜਕੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਦੌਰਾਨ ਤਾਜ ਹੋਟਲ ਦੇ ਬੁਲਾਰੇ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਟਲ ਪ੍ਰਬੰਧਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version