Homeਪੰਜਾਬਪੰਜਾਬ 'ਚ ਉਪ ਚੋਣਾਂ ਦਾ ਹੋਇਆ ਐਲਾਨ, ਪੜ੍ਹੋ ਪੂਰਾ ਸ਼ਡਿਊਲ

ਪੰਜਾਬ ‘ਚ ਉਪ ਚੋਣਾਂ ਦਾ ਹੋਇਆ ਐਲਾਨ, ਪੜ੍ਹੋ ਪੂਰਾ ਸ਼ਡਿਊਲ

ਚੰਡੀਗੜ੍ਹ: ਭਾਰਤ ਦੇ ਚੋਣ ਕਮਿਸ਼ਨ ਨੇ ਪੰਜਾਬ ਤੋਂ ਰਾਜ ਸਭਾ ਸੀਟ ਲਈ ਉਪ ਚੋਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ, ਜੋ ਕਿ 1 ਜੁਲਾਈ, 2025 ਨੂੰ ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋ ਗਈ ਸੀ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਵੱਲੋਂ 6 ਅਕਤੂਬਰ, 2025 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਸ ਖਾਲੀ ਥਾਂ ਨੂੰ ਭਰਨ ਲਈ ਉਪ ਚੋਣ ਲੋਕ ਪ੍ਰਤੀਨਿਧਤਾ ਐਕਟ, 1951 ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਨੁਸਾਰ ਹੋਵੇਗੀ। ਇਸ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪ੍ਰਕਿਰਿਆ ਅੱਜ , 6 ਅਕਤੂਬਰ ਨੂੰ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 13 ਅਕਤੂਬਰ, 2025 (ਸੋਮਵਾਰ) ਹੈ। ਹਾਲਾਂਕਿ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 25 ਦੇ ਤਹਿਤ ਇਸ ਸਮੇਂ ਦੌਰਾਨ ਆਉਣ ਵਾਲੀਆਂ ਗਜ਼ਟਿਡ ਜਨਤਕ ਛੁੱਟੀਆਂ ‘ਤੇ ਕੋਈ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ।

ਪੂਰਾ ਸ਼ਡਿਊਲ ਇਸ ਪ੍ਰਕਾਰ ਹੈ:

14 ਅਕਤੂਬਰ, 2025 (ਮੰਗਲਵਾਰ): ਨਾਮਜ਼ਦਗੀ ਪੱਤਰਾਂ ਦੀ ਜਾਂਚ

16 ਅਕਤੂਬਰ, 2025 (ਸ਼ੁੱਕਰਵਾਰ): ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ

24 ਅਕਤੂਬਰ, 2025 (ਸ਼ੁੱਕਰਵਾਰ): ਵੋਟਿੰਗ ਮਿਤੀ (ਜੇਕਰ ਲੋੜ ਹੋਵੇ)

28 ਅਕਤੂਬਰ, 2025 (ਮੰਗਲਵਾਰ): ਚੋਣ ਪ੍ਰਕਿਰਿਆ ਪੂਰੀ ਹੋਣ ਦੀ ਮਿਤੀ

ਜੇਕਰ ਵੋਟਿੰਗ ਦੀ ਲੋੜ ਹੋਵੇ, ਤਾਂ ਇਹ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ।

ਪੰਜਾਬ ਸਰਕਾਰ ਦੀ ਸਲਾਹ ‘ਤੇ, ਚੋਣ ਕਮਿਸ਼ਨ ਨੇ ਉਪ ਚੋਣ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਰਾਮ ਲੋਕ ਖਟਾਨਾ ਨੂੰ ਰਿਟਰਨਿੰਗ ਅਫ਼ਸਰ ਅਤੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਡਿਪਟੀ ਸਕੱਤਰ ਜਸਵਿੰਦਰ ਸਿੰਘ ਨੂੰ ਚੋਣ ਪ੍ਰਕਿਰਿਆ ਦੇ ਸੰਚਾਲਨ ਵਿੱਚ ਸਹਾਇਤਾ ਲਈ ਸਹਾਇਕ ਰਿਟਰਨਿੰਗ ਅਫ਼ਸਰ ਨਾਮਜ਼ਦ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments