ਪੰਜਾਬ : ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਰਾਹਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਭਾਰਤੀ ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ ਮਾਨਸੂਨ ਦਾ ਪ੍ਰਵੇਸ਼ ਹੋ ਗਿਆ ਹੈ। ਕਿਹਾ ਜਾ ਰਿਹਾ ਹੈ ਕਿ 30 ਜੂਨ ਤੱਕ, ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ, ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਮੋਹਾਲੀ, ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸਮੇਤ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਦੂਜੇ ਪਾਸੇ, ਲੁਧਿਆਣਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਹੁਣ ਤੱਕ ਦਾ ਰਿਕਾਰਡ ਟੁੱਟ ਗਿਆ ਹੈ। ਵਿਭਾਗ ਅਨੁਸਾਰ, 2019 ਤੋਂ ਬਾਅਦ ਪਹਿਲੀ ਵਾਰ ਜੂਨ ਵਿੱਚ ਇੱਕ ਦਿਨ ਵਿੱਚ ਇੰਨੀ ਜ਼ਿਆਦਾ ਮੀਂਹ ਪਿਆ ਹੈ। ਇੱਥੇ 3 ਘੰਟਿਆਂ ਵਿੱਚ 71.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।











