Home ਪੰਜਾਬ 77ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ...

77ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਰਾਸ਼ਟਰੀ ਝੰਡਾ  

0

ਜਲੰਧਰ : ਦੇਸ਼ ਭਰ ਵਿੱਚ ਅੱਜ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਓਥੇ ਹੀ ਇਸ ਮੌਕੇ ‘ਤੇ ਅੱਜ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਤਿਰੰਗਾ ਲਹਿਰਾਇਆ। ਇਸ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਅੱਜ ਪੰਜਾਬ-ਚੰਡੀਗੜ੍ਹ ਦੀਆਂ 4 ਵੱਡੀਆਂ ਹਸਤੀਆਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਕ੍ਰਿਕਟਰ ਹਰਮਨਦੀਪ ਕੌਰ, ਸੰਤ ਨਿਰੰਜਨ ਦਾਸ ਅਤੇ ਹਾਕੀ ਕੋਚ ਬਲਦੇਵ ਸਿੰਘ ਅਤੇ ਚੰਡੀਗੜ੍ਹ ਦੀਆਂ ਸੜਕਾਂ ਦੀ ਸਫਾਈ ਕਰਨ ਵਾਲੇ ਸਾਬਕਾ ਡੀਆਈਜੀ ਇੰਦਰਜੀਤ ਸਿੰਘ ਦਾ ਨਾਮ ਵੀ ਸ਼ਾਮਲ ਹੈ। ਇਸ ਦੇ ਨਾਲ 24 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਮੈਡਲ ਅਤੇ ਵਿਸ਼ੇਸ਼ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version