Homeਪੰਜਾਬਐਸ.ਸੀ/ਬੀ.ਸੀ ਯੂਨੀਅਨ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮੀਟਿੰਗ; ਹਰ ਜਾਇਜ਼...

ਐਸ.ਸੀ/ਬੀ.ਸੀ ਯੂਨੀਅਨ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਮੀਟਿੰਗ; ਹਰ ਜਾਇਜ਼ ਮੰਗ ਪੂਰੀ ਕਰਨ ਦਾ ਭਰੋਸਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ਮੰਗਾਂ ਸਰਕਾਰ ਪੱਧਰ ’ਤੇ ਨੀਤੀਗਤ ਫੈਸਲੇ ਦੀ ਮੰਗ ਕਰਦੀਆਂ ਹਨ, ਉਨ੍ਹਾਂ ਨੂੰ ਸਰਕਾਰ ਨਾਲ ਜਲਦ ਤੋਂ ਜਲਦ ਟੇਕ ਅੱਪ ਕਰਕੇ ਯੋਗ ਹੱਲ ਯਕੀਨੀ ਬਣਾਇਆ ਜਾਵੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਹ ਲਾਜ਼ਮੀ ਹੈ ਕਿ ਸਮਾਜ ਦਾ ਹਰ ਵਰਗ ਤਰੱਕੀ ਦੀ ਮੁੱਖ ਧਾਰਾ ਨਾਲ ਜੁੜੇ। ਉਨ੍ਹਾਂ ਕਿਹਾ ਕਿ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ ਸਨਮਾਨ, ਸਮਾਨ ਅਵਸਰ ਅਤੇ ਨਿਆਂ ਮਿਲੇ ਬਿਨਾਂ ਰੰਗਲਾ ਪੰਜਾਬ ਦੀ ਕਲਪਨਾ ਅਧੂਰੀ ਹੈ। “ਜਦੋਂ ਹਰ ਘਰ ਵਿੱਚ ਖੁਸ਼ਹਾਲੀ, ਹਰ ਮਨ ਵਿੱਚ ਵਿਸ਼ਵਾਸ ਅਤੇ ਹਰ ਵਰਗ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ, ਤਦੋਂ ਹੀ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣੇਗਾ,” ਉਨ੍ਹਾਂ ਭਰੋਸਾ ਦਿਵਾਇਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸੁਚੱਜੇ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪੰਨ ਹੋਈ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵੀ.ਕੇ. ਮੀਨਾ,ਆਈ.ਏ.ਐਸ, ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ, ਆਈ.ਏ.ਐਸ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments