Homeਪੰਜਾਬਕੈਬਨਿਟ ਮੰਤਰੀ ਨੇ 15 ਬਿਰਧ ਆਸ਼ਰਮਾਂ ਨੂੰ 4.10 ਕਰੋੜ ਰੁਪਏ ਦੀ ਗ੍ਰਾਂਟ...

ਕੈਬਨਿਟ ਮੰਤਰੀ ਨੇ 15 ਬਿਰਧ ਆਸ਼ਰਮਾਂ ਨੂੰ 4.10 ਕਰੋੜ ਰੁਪਏ ਦੀ ਗ੍ਰਾਂਟ ਰਾਸ਼ੀ ਕੀਤੀ ਜਾਰੀ

ਚੰਡੀਗੜ੍ਹ: ਬਜੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਬਿਰਧ ਆਸ਼ਰਮਾਂ ਨੂੰ ਮਜ਼ਬੂਤ ​​ਕਰਨ ਅਤੇ ਸੁਰੱਖਿਆ ਜਾਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਬਜ਼ੁਰਗ ਨੂੰ ਸੁਰੱਖਿਅਤ, ਮਾਣਮੱਤਾ ਅਤੇ ਖੁਸ਼ਹਾਲ ਜੀਵਨ ਬਤੀਤ ਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜ਼ਰਬਾ ਅਤੇ ਸਾਡਾ ਅਨਮੋਲ ਵਿਰਸਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਵਿਅਕਤੀ ਇਕੱਲਾ ਜਾਂ ਬੇਵੱਸ ਮਹਿਸੂਸ ਨਾ ਕਰੇ।

ਡਾ: ਬਲਜੀਤ ਕੌਰ ਨੇ ਕਿਹਾ, “ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੂੰ ਬੁਢਾਪੇ ਵਿੱਚ ਸਤਿਕਾਰ, ਸੁਰੱਖਿਆ ਅਤੇ ਸਹਾਇਤਾ ਪ੍ਰਦਾਨ ਕਰੀਏ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪਰਿਵਾਰ ਪਾਲਣ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤਾ ਹੈ।”

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 15 ਬਿਰਧ ਆਸ਼ਰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿੱਤੀ ਸਾਲ 2025-26 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਵਿੱਤੀ ਸਹਾਇਤਾ ਨਾਲ ਬਜ਼ੁਰਗਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਬਿਹਤਰ ਢੰਗ ਨਾਲ ਮੁਹੱਈਆ ਕਰਵਾਈਆਂ ਜਾਣਗੀਆਂ।

ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਬਜ਼ੁਰਗਾਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 26 ਬਿਰਧ ਘਰ ਰਜਿਸਟਰ ਕੀਤੇ ਗਏ ਹਨ। ਇਹ ਸੰਸਥਾਵਾਂ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ, ਦੁਰਵਿਵਹਾਰ ਜਾਂ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਘਟਨਾਵਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਬਜ਼ੁਰਗ ਹੈਲਪਲਾਈਨ ਨੰਬਰ 14567 ਉਪਲਬਧ ਹੈ। ਇਸ ਹੈਲਪਲਾਈਨ ਰਾਹੀਂ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਯਕੀਨੀ ਬਣਾਇਆ ਜਾਂਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਰੱਕੀ ਇਸ ਗੱਲ ਤੋਂ ਮਾਪੀ ਜਾਂਦੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਕਿੰਨਾ ਸਤਿਕਾਰ, ਸੁਰੱਖਿਆ ਅਤੇ ਸਹਿਯੋਗ ਦਿੰਦਾ ਹੈ। ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਇੱਜ਼ਤ ਦੀ ਰਾਖੀ ਲਈ ਹਰ ਸੰਭਵ ਕਦਮ ਉਠਾਉਂਦੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments