Home ਪੰਜਾਬ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਨ.ਆਰ.ਆਈ. ਭਰਾਵਾਂ ਤੇ ਕਾਰੋਬਾਰੀਆਂ ਨੂੰ ‘ਰੰਗਲਾ ਪੰਜਾਬ’...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਨ.ਆਰ.ਆਈ. ਭਰਾਵਾਂ ਤੇ ਕਾਰੋਬਾਰੀਆਂ ਨੂੰ ‘ਰੰਗਲਾ ਪੰਜਾਬ’ ਰਾਹਤ ਫੰਡ ’ਚ ਯੋਗਦਾਨ ਪਾਉਣ ਦੀ ਕੀਤੀ ਅਪੀਲ

0

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੰਜੇ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ “ਰੰਗਲਾ ਪੰਜਾਬ” ਰਾਹਤ ਫੰਡ ਵਿੱਚ ਨਿੱਜੀ ਤੌਰ ‘ਤੇ 50 ਲੱਖ ਰੁਪਏ ਦਾ ਯੋਗਦਾਨ ਪਾਇਆ ਅਤੇ ਉਦਯੋਗ ਅਤੇ ਪ੍ਰਵਾਸੀ ਭਾਰਤੀਆਂ ਨੂੰ ਵੀ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 14 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਐਨ.ਆਰ.ਆਈ. ਭਰਾਵਾਂ ਅਤੇ ਕਾਰੋਬਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ‘ਰੰਗਲਾ ਪੰਜਾਬ’ ਰਾਹਤ ਫੰਡ ਵਿੱਚ ਵੱਧ ਤੋਂ ਵੱਧ ਧਨ ਦਾ ਯੋਗਦਾਨ ਕਰਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਲੁਧਿਆਣਾ ਦੇ 13 ਕਾਰੋਬਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹੱਥਾਂ ਨਾਲ ਵੱਡਾ ਯੋਗਦਾਨ ਸੌਂਪਿਆ ਹੈ। ਉਨ੍ਹਾਂ ਨੇ ਬਾਕੀ ਕਾਰੋਬਾਰੀਆਂ ਨੂੰ ਵੀ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਮਾਤਾ-ਪਿਤਾ ਦੇ ਨਾਮ ‘ਤੇ ਬਣਾਈ ਗਈ ਚੈਰੀਟੇਬਲ ਟਰੱਸਟ ਤੋਂ 50 ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ। ਇਸੇ ਤਰ੍ਹਾਂ ਮੋਂਟੇ ਕਾਰਲੋ ਗਰੁੱਪ, ਨਾਹਰਲੇ, ਕਮਲ ਓਸਵਾਲ, ਹੈਪੀ ਫੋਰਜਿੰਗ, ਸੀਗਲ ਇੰਡੀਆ ਵੱਲੋਂ ਵੀ ਕਰੋੜਾਂ ਰੁਪਏ ‘ਰੰਗਲਾ ਪੰਜਾਬ’ ਰਾਹਤ ਫੰਡ ਵਿੱਚ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹੋਰ ਕਾਰੋਬਾਰੀਆਂ ਨੇ ਵੀ ਹੜ੍ਹ ਪੀੜਤਾਂ ਲਈ ਰਾਹਤ ਫੰਡ ਵਿੱਚ ਸਹਿਯੋਗ ਦਿੱਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਨੂੰ ਪੰਜਾਬ ਨੂੰ ਫਿਰ ਉਸੇ ਤਰ੍ਹਾਂ ਬਣਾਉਣਾ ਹੈ ਜਿਵੇਂ ਪਹਿਲਾਂ ਸੀ ਅਤੇ ਇਸਦੇ ਲਈ ਸਰਕਾਰ ਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਨੇ ਇੱਕ ਵਾਰ ਫਿਰ ਉਦਯੋਗਪਤੀਆਂ ਅਤੇ ਐਨਆਰਆਈ ਭਰਾਵਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version