Home ਸੰਸਾਰ ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀ ਨੂੰ ਦਿੱਤਾ ਵੱਡਾ ਝਟਕਾ

ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀ ਨੂੰ ਦਿੱਤਾ ਵੱਡਾ ਝਟਕਾ

0

ਕੈਨੇਡਾ : ਭਾਰਤ ਤੋਂ ਹਰ ਸਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਾਈ ਲਈ ਦੂਜੇ ਦੇਸ਼ ਜਾਦੇ ਹਨ। ਇਨ੍ਹਾਂ ਵਿੱਚੋਂ ਕੈਨੇਡਾ ਦਾ ਨਾਮ ਸ਼ਾਮਲ ਹੈ, ਜਿੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਾਈ ਕਰਨਾ ਪਸੰਦ ਕਰਦੇ ਹਨ। ਇਸੇ ਦੌਰਾਨ, ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ, ਰਿਫਿਊਜੀ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ ਭਾਰਤੀ ਵਿਦਿਆਰਥੀਆਂ ਦੇ ਵੀਜ਼ਾ ਅਰਜ਼ੀਆਂ ਬਾਰੇ ਇੱਕ ਵੱਡਾ ਖੁਲਾਸਾ ਕੀਤਾ ਹੈ।

74% ਵਿਦਿਆਰਥੀ ਵੀਜ਼ਾ ਅਰਜ਼ੀਆਂ ਕੀਤੀਆਂ ਗਈਆਂ ਰੱਦ

ਕੈਨੇਡੀਅਨ ਸਰਕਾਰ ਦੇ ਇਮੀਗ੍ਰੇਸ਼ਨ, ਰਿਫਿਊਜੀ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ ਹਾਲ ਹੀ ਵਿੱਚ ਡੇਟਾ ਸਾਂਝਾ ਜਿਸ ਦੇ ਅਨੁਸਾਰ ਅਗਸਤ 2025 ਵਿੱਚ 74% ਭਾਰਤੀ ਵਿਦਿਆਰਥੀ ਵੀਜ਼ਾ ਅਰਜ਼ੀਆਂ ਰੱਦ ਕੀਤੀਆਂ ਗਈਆਂ ਸਨ। ਭਾਰਤ ਲਈ ਹੁਣ ਤੱਕ ਦੀ ਸਭ ਤੋਂ ਵੱਧ ਰਿਜੈਕਸ਼ਨ ਦਰ ਹੈ।

ਦੋ ਸਾਲਾਂ ਵਿੱਚ ਰਿਜੈਕਸ਼ਨ ਦਰ ਵਿੱਚ ਕਿੰਨਾ ਹੋਇਆ ਵਾਧਾ?

ਅਗਸਤ 2023 ਦੇ ਡਾਟਾ ਦੀ ਤੁਲਨਾ ਕੀਤੀ ਜਾਵੇ, ਤਾਂ ਉਸ ਸਮੇਂ ਕਨਾਡਾ ਵੱਲੋਂ 32% ਭਾਰਤੀ ਵਿਦਿਆਰਥੀਆਂ ਦੇ ਵੀਜ਼ਾ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤਰ੍ਹਾਂ, 2 ਸਾਲਾਂ ਵਿੱਚ ਹੀ ਰੱਦ ਕਰਨ ਦੀ ਦਰ ਵਿੱਚ 42% ਦੀ ਵਾਧਾ ਹੋਇਆ ਹੈ।

ਕੀ ਹੈ ਵਜ੍ਹਾ?

ਪਿਛਲੇ ਦੋ ਸਾਲਾਂ ਵਿੱਚ ਕੈਨੇਡਾ ਵਿੱਚ ਵਿਦਿਆਰਥੀ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਦੀ ਗਿਣਤੀ ਵਿੱਚ ਵੀ ਗਿਰਾਵਟ ਆਈ ਹੈ। ਅਗਸਤ 2023 ਵਿੱਚ, 20,900 ਭਾਰਤੀ ਵਿਦਿਆਰਥੀਆਂ ਨੇ ਕੈਨੇਡੀਅਨ ਵੀਜ਼ਿਆਂ ਲਈ ਅਰਜ਼ੀ ਦਿੱਤੀ ਸੀ, ਜਦੋਂ ਕਿ ਅਗਸਤ 2025 ਵਿੱਚ, ਸਿਰਫ਼ 4,515 ਭਾਰਤੀ ਵਿਦਿਆਰਥੀਆਂ ਨੇ ਕੈਨੇਡੀਅਨ ਵੀਜ਼ਿਆਂ ਲਈ ਅਰਜ਼ੀ ਦਿੱਤੀ ਸੀ।

ਕੀ ਕਾਰਨ ਹੈ?

ਪਿਛਲੇ 2 ਸਾਲਾਂ ਵਿੱਚ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਗਿਰਾਵਟ ਅਰਜ਼ੀਆਂ ਦੀ ਗਿਣਤੀ ਵਿੱਚ ਕਮੀ ਅਤੇ ਵੀਜ਼ਾ ਅਰਜ਼ੀਆਂ ਰੱਦ ਹੋਣ ਦਾ ਕਾਰਨ ਨਹੀਂ ਹੈ। ਅਸਲ ਵਿੱਚ, ਕੈਨੇਡਾ ਦੀ ਇਮੀਗ੍ਰੇਸ਼ਨ ਨੀਤੀ, ਜਿਸਦਾ ਉਦੇਸ਼ ਵੀਜ਼ਾ ਮਾਮਲਿਆਂ ਵਿੱਚ ਧੋਖਾਧੜੀ ਨੂੰ ਰੋਕਣਾ ਅਤੇ ਵਿਦਿਆਰਥੀਆਂ ਦੀ ਆਮਦ ਨੂੰ ਸੀਮਤ ਕਰਨਾ ਹੈ, ਦੀ ਵਜ੍ਹਾ ਨਾਲ ਅਜਿਹਾ ਹੋਇਆ ਹੈ ਅਤੇ ਇਸਦਾ ਅਸਰ ਸਿਰਫ਼ ਭਾਰਤੀ ਵਿਦਿਆਰਥੀਆਂ ‘ਤੇ ਹੀ ਨਹੀਂ, ਦੂਜੇ ਦੇਸ਼ਾਂ ਦੇ ਵਿਦਿਆਰਥੀਆਂ ‘ਤੇ ਵੀ ਪਿਆ ਹੈ। ਅਜਿਹੇ ਵਿੱਚ ਪਹਿਲਾਂ ਨਾਲੋਂ ਘੱਟ ਭਾਰਤੀ ਵਿਦਿਆਰਥੀ ਹੁਣ ਕੈਨੇਡਾ ਦੇ ਵੀਜ਼ਾ ਲਈ ਅਰਜ਼ੀ ਦੇ ਰਹੇ ਹਨ।

ਵਿਦੇਸ਼ਾਂ ਵਿੱਚ ਪੜ੍ਹਾਈ ਦੇ ਲਈ ਭਾਰਤੀ ਵਿਦਿਆਰਥੀਆਂ ਦੀ ਟਾਪ 5 ਪਸੰਦ

ਅਮਰੀਕਾ, ਕੈਨੇਡਾ, ਯੂਕੇ, ਜਰਮਨੀ, ਆਸਟ੍ਰੇਲੀਆ

NO COMMENTS

LEAVE A REPLY

Please enter your comment!
Please enter your name here

Exit mobile version