ਬੀਡ: ਮਹਾਰਾਸ਼ਟਰ ਦੇ ਬੀਡ ਸ਼ਹਿਰ ‘ਚ ਪੁਲਿਸ ਨੇ 35 ਲੱਖ ਰੁਪਏ ਦੀ ਕੀਮਤ ਦਾ 70 ਕਿਲੋ ਗਾਂਜਾ ਬਰਾਮਦ ਕੀਤਾ ਹੈ, ਜਿਸ ਨੂੰ ਇਕ ਕਾਰ ‘ਚ ਲੁਕੋ ਕੇ ਲਿਜਾਇਆ ਜਾ ਰਿਹਾ ਸੀ ਅਤੇ ਉਸ ਦੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਇਕ ਸੂਚਨਾ ਦੇ ਆਧਾਰ ‘ਤੇ ਸਥਾਨਕ ਅਪਰਾਧ ਸ਼ਾਖਾ ਦੀ ਟੀਮ ਨੇ ਬੀਤੇ ਦਿਨ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਇਸ ਦੌਰਾਨ ਗੱਡੀ ਦੇ ਅੰਦਰ ਬੋਰੀਆਂ ‘ਚ ਛੁਪਾ ਕੇ ਰੱਖੀ ਗਈ ਡਰੱਗ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਅਮਰਾਵਤੀ ਜ਼ਿਲ੍ਹੇ ਦੇ ਰਹਿਣ ਵਾਲੇ 30 ਸਾਲਾ ਡਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।












