HomeUncategorizedਲੋਕ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਨੇ ਕੀਤਾ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਨੇ ਕੀਤਾ ਐਲਾਨ

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ (Captain Amarinder Singh ) ਨੇ ਐਲਾਨ ਕੀਤਾ ਹੈ ਕਿ ਉਹ ਹੁਣ ਚੋਣਾਂ ਨਹੀਂ ਲੜਨਗੇ । ਉਹਨਾਂ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ (Maharani Praneet Kaur) ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨਗੇ। ਉਹਨਾਂ ਇਹ ਵੀ ਕਿਹਾ ਕਿ ਪ੍ਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਸ਼ਾਮਲ ਹੋਣਗੇ।ਉਹਨਾਂ ਇਹ ਵੀ ਕਿਹਾ ਕਿ ਉਹਨਾਂ ਦੀ ਧੀ ਬੀਬਾ ਜੈਇੰਦਰ ਕੌਰ ਲੋਕ ਸਭਾ ਚੋਣ ਨਹੀਂ ਲੜਨਗੇ ਪਰ ਉਹ ਅਗਲੀ ਵਾਰ ਵਿਧਾਨ ਸਭਾ ਚੋਣ ਲੜਨਗੇ।

ਦੱਸ ਦੇਈਏ ਕਿ ਬੀਤੇ ਦਿਨ ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕੈਪਟਨ ਨੇ ਪੰਜਾਬ ਵਿੱਚ ਅਕਾਲੀ ਦਲ ਬਾਦਲ ਨਾਲ ਭਾਜਪਾ ਦੇ ਗਠਜੋੜ ਦਾ ਸਮਰਥਨ ਕੀਤਾ ਹੈ। ਉਨ੍ਹਾਂ ਸੰਕੇਤ ਦਿੱਤਾ ਹੈ ਕਿ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਇਨ੍ਹਾਂ ਦੋਵਾਂ ਪਾਰਟੀਆਂ ਦਾ ਗਠਜੋੜ ਹੋ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments