HomePunjabਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਖਬਰਾਂ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਦੇ...

ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਖਬਰਾਂ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਦੇ ਦਿੱਤਾ ਬਿਆਨ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (Bharatiya Janata Party) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt Amarinder Singh) ਨੇ ਅੱਜ ਕੁਝ ਸੋਸ਼ਲ ਮੀਡੀਆ ਨਿਊਜ਼ ਪਲੇਟਫਾਰਮਾਂ ‘ਤੇ ਫੈਲ ਰਹੀਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਮਿਲੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਿਨਾਂ ਕਿਸੇ ਸਚਾਈ ਦੇ ਬੇਬੁਨਿਆਦ ਅਫਵਾਹਾਂ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਪ੍ਰਤੀ ਵਚਨਬੱਧ ਹੈ। ਉਨ੍ਹਾਂ ਨੇ ਹਮੇਸ਼ਾ ਲਈ ਆਪਣਾ ਮਨ ਬਣਾ ਲਿਆ ਹੈ ਅਤੇ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। ਅਜਿਹੇ ਪੱਧਰ ‘ਤੇ ਤੁਸੀਂ ਪਿੱਛੇ ਮੁੜ ਕੇ ਨਹੀਂ ਦੇਖਦੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇਕ ਵਾਰ ਲਿਆ ਗਿਆ ਫੈਸਲਾ ਕਦੇ ਵਾਪਸ ਨਹੀਂ ਲਿਆ ਜਾ ਸਕਦਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments