Home ਦੇਸ਼ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ’ਚ ਸੜਕ ਕਿਨਾਰੇ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ...

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ’ਚ ਸੜਕ ਕਿਨਾਰੇ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ

0

ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਅੱਜ ਸਵੇਰੇ ਸੜਕ ਕਿਨਾਰੇ ਖੜ੍ਹੀਆਂ ਕਾਰਾਂ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਨੇੜਲੀਆਂ ਤਿੰਨ ਗੱਡੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਦੋ ਕਾਰਾਂ ਪੂਰੀ ਤਰ੍ਹਾਂ ਸੜ ਗਈਆਂ, ਜਦੋਂ ਕਿ ਇੱਕ ਤੀਜੀ ਨੂੰ ਵੀ ਅੰਸ਼ਕ ਤੌਰ ‘ਤੇ ਨੁਕਸਾਨ ਪਹੁੰਚਿਆ। ਇਸ ਘਟਨਾ ਨਾਲ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਹਾਲਾਂਕਿ, ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਮੌਤ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚੀ ਅਤੇ ਲਗਭਗ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਦੀਵਾ-ਅਗਾਸਨ ਰੋਡ ‘ਤੇ ਸਵੇਰੇ 6:30 ਵਜੇ ਵਾਪਰਿਆ ਹਾਦਸਾ

ਕਾਰ ਵਿੱਛ ਅੱਗ ਲੱਗਣ ਦੀ ਇਹ ਘਟਨਾ ਅੱਜ ਸਵੇਰੇ ਲਗਭਗ 6:30 ਵਜੇ ਠਾਣੇ ਜ਼ਿਲ੍ਹੇ ਦੇ ਦਿਵਾ-ਅਗਾਸਨ ਰੋਡ ‘ਤੇ ਵਾਪਰੀ। ਠਾਣੇ ਨਗਰ ਨਿਗਮ (ਟੀ.ਐਮ.ਸੀ.) ਦੇ ਖੇਤਰੀ ਆਫ਼ਤ ਪ੍ਰਬੰਧਨ ਸੈੱਲ (ਆਰ.ਡੀ.ਐਮ.ਸੀ.) ਦੇ ਮੁਖੀ ਯਾਸੀਨ ਤੜਵੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੇ ਅਨੁਸਾਰ ਸੜਕ ਕਿਨਾਰੇ ਖੜ੍ਹੇ ਤਿੰਨ ਵਾਹਨਾਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ, ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਣ ‘ਤੇ, ਸ਼ਿਲ ਫਾਇਰ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੀ ਇੱਕ ਟੀਮ ਮੌਕੇ ‘ਤੇ ਪਹੁੰਚ ਗਈ। ਬਚਾਅ ਅਤੇ ਰਾਹਤ ਕਾਰਜਾਂ ਲਈ ਇੱਕ ਫਾਇਰ ਇੰਜਣ ਅਤੇ ਇੱਕ ਬਚਾਅ ਵਾਹਨ ਵੀ ਭੇਜਿਆ ਗਿਆ। ਮੌਕੇ ‘ਤੇ ਪਹੁੰਚਣ ‘ਤੇ, ਫਾਇਰਫਾਈਟਰਾਂ ਨੇ ਅੱਗ ਬੁਝਾਉਣ ਦੇ ਆਪਣੇ ਯਤਨ ਸ਼ੁਰੂ ਕਰ ਦਿੱਤੇ। ਟੀਮ ਨੇ ਅੱਗ ਨੂੰ ਫੈਲਣ ਤੋਂ ਰੋਕਣ ਅਤੇ ਵਾਹਨਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ।

ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਪਾਇਆ ਕਾਬੂ

ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਲਗਭਗ ਇੱਕ ਘੰਟਾ ਲੱਗਿਆ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਆਖਰਕਾਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਹਾਲਾਂਕਿ, ਉਦੋਂ ਤੱਕ ਦੋ ਕਾਰਾਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ, ਜਦੋਂ ਕਿ ਇੱਕ ਤੀਜੀ ਕਾਰ ਨੂੰ ਵੀ ਅੰਸ਼ਕ ਤੌਰ ‘ਤੇ ਨੁਕਸਾਨ ਪਹੁੰਚਿਆ ਸੀ। ਘਟਨਾ ਦੌਰਾਨ ਕੋਈ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ, ਜਿਸ ਨਾਲ ਅਧਿਕਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਰਾਹਤ ਦਾ ਸਾਹ ਲਿਆ।

ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ

ਫਿਲਹਾਲ, ਤਿੰਨਾਂ ਕਾਰਾਂ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਗੱਡੀਆਂ ਨੂੰ ਅੱਗ ਕਿਨ੍ਹਾਂ ਹਾਲਾਤਾਂ ਵਿੱਚ ਲੱਗੀ ਅਤੇ ਇਹ ਕਿਵੇਂ ਸ਼ੁਰੂ ਹੋਈ? ਇਸ ਦੇ ਨਾਲ ਹੀ ਸੰਬੰਧਤ ਅਧਿਕਾਰੀ ਅੱਗ ਨਾਲ ਪ੍ਰਭਾਵਿਤ ਤਿੰਨ ਵਾਹਨਾਂ ਦੇ ਮਾਲਕਾਂ ਦੀ ਪਹਿਚਾਣ ਕਰਨ ਵਿੱਚ ਲੱਗੀ ਹੋਈ ਹੈ। ਘਟਨਾ ਦਾ ਅਸਲ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version