Home ਪੰਜਾਬ ਫਾਰਚੂਨਰ ਕਾਰ ਦੀ ਮੰਗ ਕਰਕੇ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ,ਸੱਸ...

ਫਾਰਚੂਨਰ ਕਾਰ ਦੀ ਮੰਗ ਕਰਕੇ ਪਤਨੀ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲੇ ਪਤੀ ,ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

0

ਗੁਰਦਾਸਪੁਰ : ਇਕ ਵਿਅਕਤੀ ਨੇ ਆਪਣੀ ਪਤਨੀ ਦੇ ਪਰਿਵਾਰ ਵਾਲਿਆਂ ਨੂੰ ਭਰੋਸੇ ‘ਚ ਲੈ ਕੇ 64 ਲੱਖ ਰੁਪਏ ਵਾਪਸ ਨਹੀਂ ਕੀਤੇ, ਦਾਜ ਵਜੋਂ ਫਾਰਚੂਨਰ ਕਾਰ ਦੀ ਮੰਗ ਕਰਕੇ ਪਤਨੀ ਨੂੰ ਤੰਗ-ਪ੍ਰੇਸ਼ਾਨ ਕੀਤਾ ਅਤੇ ਮੋਬਾਇਲ ਚੈਟ ਰਾਹੀਂ ਭੱਦੀ ਭਾਸ਼ਾ ਵਰਤੀ। ਸਿਟੀ ਪੁਲਿਸ ਗੁਰਦਾਸਪੁਰ ਨੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਸ ਸਬੰਧੀ ਥਾਣਾ ਸਿਟੀ ਦੇ ਇੰਚਾਰਜ ਦਵਿੰਦਰ ਕੁਮਾਰ ਨੇ ਦੱਸਿਆ ਕਿ ਮਾਨਸੀ ਮਹਾਜਨ ਪੁੱਤਰੀ ਨਰਿੰਦਰ ਕੁਮਾਰ ਵਾਸੀ ਹਨੂੰਮਾਨ ਚੌਕ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਵਿਆਹ ਸਾਲ 2023 ‘ਚ ਦੋਸ਼ੀ ਰਾਘਵ ਸ਼ਰਮਾ ਪੁੱਤਰ ਪ੍ਰਵੇਸ਼ ਕੁਮਾਰ ਵਾਸੀ ਵਾਰਡ ਨੰਬਰ 11, ਨੇੜੇ ਲਕਸ਼ਮੀ ਨਰਾਇਣ ਮੰਦਰ ਧਾਰੀਵਾਲ ਨਾਲ ਹੋਇਆ ਸੀ।

ਵਿਆਹ ਤੋਂ ਬਾਅਦ ਉਸ ਦੇ ਪਤੀ ਰਾਘਵ ਸ਼ਰਮਾ, ਸਹੁਰਾ ਪ੍ਰਵੇਸ਼ ਕੁਮਾਰ ਅਤੇ ਸੱਸ ਗੋਗਾ ਦੇਵੀ ਨੇ ਉਸ ਦੇ ਪਰਿਵਾਰ ਨੂੰ ਭਰੋਸੇ ਵਿੱਚ ਲੈ ਕੇ 64 ਲੱਖ ਰੁਪਏ ਲੈ ਲਏ ਅਤੇ ਬਾਅਦ ਵਿੱਚ ਲਿਖਤੀ ਹਲਫ਼ੀਆ ਬਿਆਨ ਰਾਹੀਂ ਵਾਪਸ ਕਰਨ ਦਾ ਵਾਅਦਾ ਕਰਕੇ ਪੈਸੇ ਵਾਪਸ ਨਹੀਂ ਕੀਤੇ। ਇਸ ਦੇ ਨਾਲ ਹੀ ਲੜਕੀ ਨੂੰ ਦਾਜ ਵਜੋਂ ਫਾਰਚੂਨਰ ਕਾਰ ਦੀ ਮੰਗ ਕਰਕੇ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਵਟਸਐਪ ਚੈਟ ਰਾਹੀਂ ਉਸ ਵੱਲੋਂ ਭੱਦੀ ਭਾਸ਼ਾ ਵਰਤਣ ਦਾ ਮਾਮਲਾ ਸਾਹਮਣੇ ਆਇਆ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਪਤੀ, ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version