Home ਪੰਜਾਬ ਪੰਜਾਬ ਦੇ ਸਾਬਕਾ ਪ੍ਰਧਾਨ ਰਾਜਿੰਦਰ ਭੰਡਾਰੀ ਦੇ ਭਰਾ ਸਮੇਤ ਸੱਤ ਵਿਅਕਤੀਆਂ ਵਿਰੁੱਧ...

ਪੰਜਾਬ ਦੇ ਸਾਬਕਾ ਪ੍ਰਧਾਨ ਰਾਜਿੰਦਰ ਭੰਡਾਰੀ ਦੇ ਭਰਾ ਸਮੇਤ ਸੱਤ ਵਿਅਕਤੀਆਂ ਵਿਰੁੱਧ ਕੇਸ ਦਰਜ

0

ਲੁਧਿਆਣਾ : ਪੰਜਾਬ ਭਾਜਪਾ ਦੇ ਇੱਕ ਪ੍ਰਮੁੱਖ ਨੇਤਾ ਦੇ ਭਰਾ ਵਿਰੁੱਧ ਕਾਰਵਾਈ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਪੀ.ਏ.ਯੂ. ਪੁਲਿਸ ਸਟੇਸ਼ਨ ਨੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਰਾਜਿੰਦਰ ਭੰਡਾਰੀ ਦੇ ਭਰਾ ਸਮੇਤ ਸੱਤ ਵਿਅਕਤੀਆਂ ਵਿਰੁੱਧ ਜ਼ਮੀਨ ਦੇ ਪਲਾਟ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ।

ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਮਾਡਲ ਟਾਊਨ ਦੇ ਵਸਨੀਕ ਬਲਵੰਤ ਸਿੰਘ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੇ 7 ਅਗਸਤ, 2025 ਨੂੰ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ ਪਿੰਡ ਪ੍ਰਤਾਪ ਸਿੰਘ ਵਾਲਾ ਵਿੱਚ ਇੱਕ ਪਲਾਟ ਹੈ। ਗੁਰਮੁਖ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਨਦੀਪ ਨਗਰ, ਹੈਬੋਵਾਲ ਖੁਰਦ ਅਤੇ ਰਾਜਕੁਮਾਰ ਭੰਡਾਰੀ ਪੁੱਤਰ ਸਤਪਾਲ ਭੰਡਾਰੀ ਵਾਸੀ ਬੀ.ਆਰ.ਐਸ. ਨਗਰ ਨੇ ਕਬਜ਼ਾ ਕਰਨ ਦੇ ਇਰਾਦੇ ਨਾਲ ਇੱਕ ਦੁਕਾਨ ਦਾ ਸ਼ਟਰ ਤੋੜ ਦਿੱਤਾ ਸੀ ਅਤੇ ਚਾਰਦੀਵਾਰੀ ਨੂੰ ਨੁਕਸਾਨ ਪਹੁੰਚਾਇਆ ਸੀ।

ਇਸਦੀ ਜਾਂਚ ਸੀਨੀਅਰ ਅਧਿਕਾਰੀਆਂ ਦੁਆਰਾ ਕੀਤੀ ਗਈ, ਜਿਸ ਤੋਂ ਬਾਅਦ ਪੀ.ਏ.ਯੂ. ਪੁਲਿਸ ਸਟੇਸ਼ਨ ਨੇ ਗੁਰਮੁਖ ਸਿੰਘ ਪੁੱਤਰ ਜਰਨੈਲ ਸਿੰਘ , ਰਾਜ ਕੁਮਾਰ ਭੰਡਾਰੀ ਪੁੱਤਰ ਸਤਪਾਲ ਭੰਡਾਰੀ ਅਤੇ ਉਪੇਂਦਰ ਕੌਰ ਪਤਨੀ ਕੈਪਟਨ ਪੀ.ਐਸ. ਪਰਮਾਰ ਵਾਸੀ ਬਾਂਦਰਾ ਮੁੰਬਈ , ਵਰਤਮਾਨ ਵਿੱਚ ਸਰਾਭਾ ਨਗਰ ਅਤੇ 4 ਅਣਪਛਾਤੇ ਵਿਅਕਤੀਆਂ ਵਿਰੁੱਧ ਪਲਾਰ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਦਰਜ ਕੀਤਾ ਹੈੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version