Home ਪੰਜਾਬ ਸੀ.ਬੀ.ਆਈ. ਵੱਲੋਂ ਭਗਵੰਤ ਮਾਨ ਦੇ ਕੈਂਪ ਦਫ਼ਤਰ ਸਮੇਤ 8 ਥਾਵਾਂ ’ਤੇ ਛਾਪੇਮਾਰੀ

ਸੀ.ਬੀ.ਆਈ. ਵੱਲੋਂ ਭਗਵੰਤ ਮਾਨ ਦੇ ਕੈਂਪ ਦਫ਼ਤਰ ਸਮੇਤ 8 ਥਾਵਾਂ ’ਤੇ ਛਾਪੇਮਾਰੀ

0

ਚੰਡੀਗੜ੍ਹ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਕੈਂਪ ਦਫ਼ਤਰ ਸਮੇਤ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਠ ਥਾਵਾਂ ’ਤੇ ਤਲਾਸ਼ੀ ਲਈ। ਇਹ ਕਾਰਵਾਈ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਅਧਿਕਾਰੀਆਂ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਕੀਤੀ ਗਈ।

ਸੀਬੀਆਈ ਮੁਤਾਬਕ ਤਲਾਸ਼ੀਆਂ ਚੰਡੀਗੜ੍ਹ ਤੋਂ ਇਲਾਵਾ ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਸਬੰਧਤ ਵਿਅਕਤੀਆਂ ਦੇ ਟਿਕਾਣਿਆਂ ’ਤੇ ਕੀਤੀਆਂ ਗਈਆਂ। ਜਾਂਚ ਏਜੰਸੀ ਨੇ ਦੱਸਿਆ ਕਿ ਕਾਰਵਾਈ ਦੌਰਾਨ ਲੈਪਟਾਪ, ਮੋਬਾਈਲ ਫੋਨ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਕਥਿਤ ਰਿਸ਼ਵਤਖੋਰੀ ਅਤੇ ਬੇਨਿਯਮੀਆਂ ਸਬੰਧੀ ਸਬੂਤਾਂ ਲਈ ਕੀਤੀ ਜਾ ਰਹੀ ਹੈ।

ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸੀਬੀਆਈ ਵੱਲੋਂ ਜਾਂਚ ਵਿੱਚ ਅਧਿਕਾਰੀਆਂ ਦੀਆਂ ਪੋਸਟਿੰਗਾਂ ਅਤੇ ਤਬਾਦਲਿਆਂ, ਵਿਭਾਗੀ ਕਾਰਵਾਈਆਂ, ਨੀਤੀ ਬਣਾਉਣ, ਪ੍ਰਸ਼ਾਸਨਿਕ ਮਨਜ਼ੂਰੀਆਂ, ਟੈਂਡਰ ਸ਼ਰਤਾਂ, ਲਾਇਸੈਂਸਿੰਗ ਅਤੇ ਜ਼ਮੀਨ ਨਾਲ ਸਬੰਧਤ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਵਿੱਤੀ ਲਾਭ ਦੇ ਬਦਲੇ ਦਖ਼ਲਅੰਦਾਜ਼ੀ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਤੋਂ ਬਾਅਦ ਸਾਹਮਣੇ ਆਇਆ ਹੈ, ਜਿਸ ਵਿੱਚ ਅਦਾਲਤ ਨੇ ਈਡੀ ਵੱਲੋਂ ਸਾਂਝੀ ਕੀਤੀ ਸਮੱਗਰੀ ਦੇ ਆਧਾਰ ’ਤੇ ਸੀਬੀਆਈ ਨੂੰ ਐਫਆਈਆਰ ਦਰਜ ਕਰਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version