Home ਸੰਸਾਰ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ...

ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ

0

ਨਨਕਾਣਾ ਸਾਹਿਬ, 25 ਨਵੰਬਰ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਅਮਨ-ਅਮਾਨ ਅਤੇ ਸ਼ਰਧਾ ਭਾਵਨਾ ਨਾਲ ਸੰਪੰਨ ਹੋ ਗਏ ਹਨ। ਸਮਾਗਮਾਂ ਦੀ ਸਮਾਪਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਸ਼ਾਨਦਾਰ ਆਤਿਸ਼ਬਾਜ਼ੀ ਦੇ ਰੰਗਾ-ਰੰਗ ਨਜ਼ਾਰਿਆਂ ਨੇ ਨਨਕਾਣਾ ਸਾਹਿਬ ਦੇ ਆਸਮਾਨ ਨੂੰ ਰੌਸ਼ਨੀ ਨਾਲ ਜਗਮਗਾ ਦਿੱਤਾ, ਜਿਸ ਨੇ ਦੇਸ਼-ਵਿਦੇਸ਼ ਤੋਂ ਪੁੱਜੇ ਲਗਭਗ 25 ਤੋਂ 30 ਹਜ਼ਾਰ ਸਿੱਖ ਯਾਤਰੀਆਂ ਦਾ ਮਨ ਮੋਹ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨਨਕਾਣਾ ਸਾਹਿਬ, ਡੀ.ਪੀ.ਓ. ਸਮੇਤ ਹੋਰ ਉੱਚ ਪ੍ਰਸ਼ਾਸਨਿਕ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਅਨੁਸਾਰ, ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀਆਂ ਵਿਸ਼ੇਸ਼ ਹਦਾਇਤਾਂ ‘ਤੇ ਯਾਤਰੀਆਂ ਦੀ ਸਹੂਲਤ ਲਈ ਸੁਰੱਖਿਆ, ਰਿਹਾਇਸ਼ ਅਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸਮੂਹ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਸਦਕਾ ਯਾਤਰੀਆਂ ਨੂੰ ਮਿਲੀ ਨਿੱਘੀ ਮਹਿਮਾਨ ਨਿਵਾਜ਼ੀ ਨੇ ਪਾਕਿਸਤਾਨ ਦੇ ਧਾਰਮਿਕ ਸਦਭਾਵਨਾ ਅਤੇ ਆਪਸੀ ਭਾਈਚਾਰੇ ਵਾਲੇ ਅਕਸ ਨੂੰ ਹੋਰ ਮਜ਼ਬੂਤ ਕੀਤਾ ਹੈ। ਸਿੱਖ ਸੰਗਤਾਂ ਨੇ ਇਨ੍ਹਾਂ ਮਿਸਾਲੀ ਪ੍ਰਬੰਧਾਂ ਅਤੇ ਮਿਲੇ ਅਥਾਹ ਸਤਿਕਾਰ ਲਈ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਗੁਰੂ ਸਾਹਿਬ ਦੇ ਸਰਬੱਤ ਦੇ ਭਲੇ ਅਤੇ ਸ਼ਾਂਤੀ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦੇ ਅਹਿਦ ਨਾਲ ਸਮਾਪਤ ਹੋਏ ਇਨ੍ਹਾਂ ਸਮਾਗਮਾਂ ਉਪਰੰਤ, ਸਮੂਹ ਯਾਤਰੀ ਅੱਜ ਅਗਲੇ ਪੜਾਅ ਤਹਿਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version