Homeਦੇਸ਼ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 12ਵੀਂ ਕਲਾਸ ਦੀ ਬੋਰਡ ਪ੍ਰੀਖਿਆ 2026 ਦੇ...

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 12ਵੀਂ ਕਲਾਸ ਦੀ ਬੋਰਡ ਪ੍ਰੀਖਿਆ 2026 ਦੇ ਨਤੀਜੇ ਦਾ ਕੀਤਾ ਐਲਾਨ

ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅੱਜ ਯਾਨੀ 13 ਮਈ ਨੂੰ 12ਵੀਂ ਕਲਾਸ ਦੀ ਬੋਰਡ ਪ੍ਰੀਖਿਆ 2026 ਦਾ ਨਤੀਜਾ ਐਲਾਨ ਦਿੱਤਾ ਹੈ। ਜਿਨ੍ਹਾਂ ਵਿਦਿਆਰਥੀਆਂ ਨੇ AISSCE (ਆਲ ਇੰਡੀਆ ਸੀਨੀਅਰ ਸਕੂਲ ਸਰਟੀਫਿਕੇਟ ਪ੍ਰੀਖਿਆ) ਦਿੱਤੀ ਸੀ, ਉਹ ਹੁਣ ਆਪਣੇ ਨਤੀਜੇ CBSE ਦੀ ਅਧਿਕਾਰਤ ਵੈੱਬਸਾਈਟ: cbseresults.nic.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦਾ ਹਨ।

ਕੁੜੀਆਂ ਨੇ ਮਾਰੀ ਬਾਜੀ

ਹਰ ਸਾਲ ਵਾਂਗ ਇਸ ਵਾਰ ਵੀ ਕੁੜੀਆਂ ਨੇ ਮੁੰਡਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। 2026 ਦੇ ਨਤੀਜਿਆਂ ਵਿੱਚ, ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 88.86% ਸੀ, ਜਦੋਂ ਕਿ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 82.13% ਸੀ। ਇਸ ਵਾਰ ਕੁੜੀਆਂ ਨੇ ਮੁੰਡਿਆਂ ਨੂੰ 6.73 ਪ੍ਰਤੀਸ਼ਤ ਅੰਕਾਂ ਨਾਲ ਅੱਗੇ ਰਹੀਆਂ। ਇਹ ਫ਼ਰਕ ਸਾਫ਼ ਦਰਸਾਉਂਦਾ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥਣਾਂ ਦਾ ਪ੍ਰਦਰਸ਼ਨ ਲਗਾਤਾਰ ਮਜ਼ਬੂਤ ​​ਹੁੰਦਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments