Home ਹਰਿਆਣਾ ਕੇਂਦਰ ਸਰਕਾਰ ਨੇ ਕੁਰੂਕਸ਼ੇਤਰ ਦੇ ਲਈ 28 ਕਿਲੋਮੀਟਰ ਲੰਬੇ ਬਾਈਪਾਸ ਪ੍ਰੋਜੈਕਟ ਨੂੰ...

ਕੇਂਦਰ ਸਰਕਾਰ ਨੇ ਕੁਰੂਕਸ਼ੇਤਰ ਦੇ ਲਈ 28 ਕਿਲੋਮੀਟਰ ਲੰਬੇ ਬਾਈਪਾਸ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

0

ਚੰਡੀਗੜ੍ਹ : ਕੇਂਦਰ ਸਰਕਾਰ ਨੇ ਕੁਰੂਕਸ਼ੇਤਰ ਦੇ ਲਈ 28 ਕਿਲੋਮੀਟਰ ਲੰਬੇ ਬਾਈਪਾਸ ਪ੍ਰੋਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰਦੇ  ਲਈ ਬਾਈਪਾਸ ਪ੍ਰੋਜੈਕਟ ਨੂੰ ਇੱਕ ਵੱਡਾ ਤੋਹਫ਼ਾ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਕੁਰੂਕਸ਼ੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੰਬੇ ਸਮੇਂ ਤੋਂ ਟ੍ਰੈਫਿਕ ਜਾਮ ਨਾਲ ਜੂਝ ਰਹੇ ਨਿਵਾਸੀਆਂ ਨੂੰ ਮਹੱਤਵਪੂਰਨ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਤਾਵਿਤ ਬਾਈਪਾਸ ਜੋਤੀਸਰ ਦੇ ਨੇੜੇ ਇੰਦਾਬਾਰੀ ਤੋਂ ਸ਼ੁਰੂ ਹੋਵੇਗਾ ਅਤੇ ਮਥਾਨਾ (SH-6) ‘ਤੇ ਖਤਮ ਹੋਵੇਗਾ ਜੋ SH-6, MDR 119, ਕਿਰਮਾਚ ਰੋਡ, ਅਮੀਨ ਰੋਡ ਅਤੇ NH-44 ਨੂੰ ਜੋੜਦਾ ਹੈ।  ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ, ਕੁਰੂਕਸ਼ੇਤਰ ਦੇ ਪਿਪਲੀ ਖੇਤਰ ਵਿੱਚ ਆਵਾਜਾਈ ਦਾ ਦਬਾਅ ਕਾਫ਼ੀ ਘੱਟ ਜਾਵੇਗਾ ਅਤੇ ਸ਼ਹਿਰ ਨੂੰ ਟ੍ਰੈਫਿਕ ਜਾਮ ਤੋਂ ਸਥਾਈ ਤੌਰ ‘ਤੇ ਰਾਹਤ ਮਿਲਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਇਹ ਬਾਈਪਾਸ ਦਿੱਲੀ-ਯਮੁਨਾਨਗਰ-ਹਰਿਦੁਆਰ ਮਾਰਗ ਦੇ ਨਾਲ-ਨਾਲ ਪੰਜਾਬ ਅਤੇ ਕੈਥਲ ਵੱਲ ਜਾਣ ਵਾਲੀ ਗੱਡੀਆਂ ਦੇ ਲਈ ਵੀ ਆਵਾਜਾਈ ਆਸਾਨ ਹੋ ਜਾਵੇਗੀ। ਇਸ ਨਾਲ ਯਾਤਰੀਆਂ ਦਾ ਸਮਾਂ ਬਚੇਗਾ ਅਤੇ ਆਵਾਜਾਈ ਹੋਰ ਵੀ ਸੁਚਾਰੂ ਬਣੇਗੀ।

NO COMMENTS

LEAVE A REPLY

Please enter your comment!
Please enter your name here

Exit mobile version