Home ਪੰਜਾਬ ਇਕ ਵਾਰ ਸੁਰਖੀਆਂ ‘ਚ ਆਈ ਕੇਂਦਰੀ ਜੇਲ੍ਹ , ਭਾਰੀ ਸੰਖਿਆ ‘ਚ ਮੋਬਾਇਲ...

ਇਕ ਵਾਰ ਸੁਰਖੀਆਂ ‘ਚ ਆਈ ਕੇਂਦਰੀ ਜੇਲ੍ਹ , ਭਾਰੀ ਸੰਖਿਆ ‘ਚ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ

0

ਤਰਨਤਾਰਨ: ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਨਸ਼ੀਲੇ ਪਦਾਰਥਾਂ, ਤੇਜ਼ਧਾਰ ਹਥਿਆਰਾਂ ਅਤੇ ਹੋਰ ਸਮਾਨ ਦੀ ਬਰਾਮਦਗੀ ਕਾਰਨ ਹਰ ਰੋਜ਼ ਸੁਰਖੀਆਂ ਵਿੱਚ ਰਹਿੰਦੀ ਹੈ। ਇਸਦੀ ਇੱਕ ਹੋਰ ਤਾਜ਼ਾ ਉਦਾਹਰਣ ਉਦੋਂ ਦੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਤਲਾਸ਼ੀ ਅਭਿਆਨ ਦੌਰਾਨ 14 ਮੋਬਾਈਲ ਫੋਨ, 13 ਸਿਮ, 3 ਈਅਰਫੋਨ, 4 ਈਅਰਪੌਡ, 2 ਡਾਟਾ ਕੇਬਲ, 2 ਚਾਰਜਰ ਅਤੇ 380 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਦੀ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹੰਸਰਾਜ ਅਤੇ ਗੁਰਦਿਆਲ ਸਿੰਘ ਵੱਲੋਂ ਕੀਤੇ ਗਏ ਅਚਾਨਕ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਵਿੱਚ ਸੁੱਟਿਆ ਇੱਕ ਬੈਗ ਬਰਾਮਦ ਹੋਇਆ, ਜਿਸ ਵਿੱਚੋਂ 380 ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਇਸ ਦੇ ਨਾਲ ਹੀ ਜੇਲ੍ਹ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤੀ ਗਈ ਚੈਕਿੰਗ ਦੌਰਾਨ ਵੱਖ-ਵੱਖ ਕੰਪਨੀਆਂ ਦੇ 14 ਮੋਬਾਈਲ ਫੋਨ, 13 ਸਿਮ, 3 ਈਅਰਫੋਨ, 4 ਈਅਰਪੌਡ, 2 ਡਾਟਾ ਕੇਬਲ, 2 ਚਾਰਜਰ ਬਰਾਮਦ ਕੀਤੇ ਗਏ। ਡੀ.ਐਸ.ਪੀ. ਸੋਨੀ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟਾਂ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ‘ਤੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version