Homeਹਰਿਆਣਾਹਰਿਆਣਾ ਦੇ ਉੱਤਰ-ਪੂਰਬੀ ਖੇਤਰਾਂ ’ਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ...

ਹਰਿਆਣਾ ਦੇ ਉੱਤਰ-ਪੂਰਬੀ ਖੇਤਰਾਂ ’ਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਾਰੀ

ਚੰਡੀਗੜ੍ਹ: ਹਰਿਆਣਾ ਵਿੱਚ ਮੌਸਮ ਖੁਸ਼ਕ ਅਤੇ ਪਰਿਵਰਤਨਸ਼ੀਲ ਬਣਿਆ ਹੋਇਆ ਹੈ। ਦੋ ਦਿਨਾਂ ਤੋਂ ਤੇਜ਼ ਧੁੱਪ ਅਤੇ ਨਮੀ ਤੋਂ ਬਾਅਦ, ਹੁਣ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਅੱਜ ਰਾਤ ਤੋਂ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਅੱਜ ਪੱਛਮੀ ਗੜਬੜ ਦੇ ਪ੍ਰਭਾਵ ਕਾਰਨ, ਹਰਿਆਣਾ ਦੇ ਦੱਖਣ-ਪੱਛਮੀ ਅਤੇ ਉੱਤਰ-ਪੂਰਬੀ ਖੇਤਰਾਂ ਵਿੱਚ ਹਨੇਰੀ ਅਤੇ ਤੁਫ਼ਾਨ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਤੱਕ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਮੌਸਮ ਵਿਭਾਗ ਦੇ ਅਨੁਸਾਰ ਸਿਰਸਾ, ਹਿਸਾਰ, ਫਤਿਹਾਬਾਦ, ਭਿਵਾਨੀ, ਅੰਬਾਲਾ, ਪੰਚਕੂਲਾ ਅਤੇ ਯਮੁਨਾਨਗਰ ਵਿੱਚ ਇਸਦਾ ਅਸਰ ਜ਼ਿਆਦਾ ਦੇਖਣ ਨੂੰ ਮਿਲੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਇਸ ਦੌਰਾਨ ਹਨੇਰੀ, ਗਰਜ-ਚਮਕ ਦੇ ਨਾਲ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਦੇ ਨਾਲ – ਨਾਲ ਭਾਰੀਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਸ ਸਮੇਂ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments