Home ਪੰਜਾਬ ਪੰਜਾਬ ਦੇ 11 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਾਰੀ, ਮੌਸਮ ਵਿਭਾਗ...

ਪੰਜਾਬ ਦੇ 11 ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਾਰੀ, ਮੌਸਮ ਵਿਭਾਗ ਨੇ ਔਰੇਂਜ ਅਲਰਟ ਕੀਤਾ ਜਾਰੀ

0

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਖੇਤਰਾ ਵਿੱਚ ਮੀਂਹ ਦੇ ਚੱਲਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਲਗਭਗ 2.4 ਡਿਗਰੀ ਸੈਲਸੀਅਸ ਡਿੱਗ ਗਿਆ ਹੈ ਅਤੇ ਹੁਣ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ।

ਮੌਸਮ ਵਿਭਾਗ ਨੇ 30 ਅਤੇ 31 ਮਾਰਚ ਦੇ ਲਈ “ਔਰੇਂਜ ਅਲਰਟ” ਜਾਰੀ ਕੀਤਾ ਹੈ। ਇਸ ਦੌਰਾਨ, ਰਾਜ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਖੇਤਰਾਂ ਵਿੱਚ ਗੜੇਮਾਰੀ ਲਈ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਕਿਹੜੇ ਜ਼ਿਲ੍ਹੇ ਸਭ ਤੋਂ ਵੱਧ ਹੋਣਗੇ ਪ੍ਰਭਾਵਿਤ?

ਮੌਸਮ ਵਿਭਾਗ ਦੇ ਅਨੁਸਾਰ, ਰਾਜ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਪਰ 11 ਜ਼ਿਲ੍ਹਿਆਂ ਵਿੱਚ ਮੌਸਮ ਹੋਰ ਵੀ ਗੰਭੀਰ ਰਹਿ ਸਕਦਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਜਿੱਥੇ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਦਾ ਖ਼ਤਰਾ ਬਣਾਇਆ ਹੋਇਆ ਹੈ।

31 ਮਾਰਚ ਨੂੰ ਦਰਮਿਆਨਾ ਮੀਂਹ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕੋਈ ਇਲਾਕਿਆਂ ਵਿੱਚ ਗਰਜ ਅਤੇ ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version