Home ਪੰਜਾਬ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਹਨੇਰੀ ਤੇ ਮੀਂਹ ਦੀ ਜਤਾਈ ਗਈ...

ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਹਨੇਰੀ ਤੇ ਮੀਂਹ ਦੀ ਜਤਾਈ ਗਈ ਸੰਭਾਵਨਾ

0

ਚੰਡੀਗੜ੍ਹ : ਪੰਜਾਬ ਦਾ ਮੌਸਮ ਇਕ ਵਾਰ ਫਿਰ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨ ਸੂਬੇ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨੇਰੀ ਦਾ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਵੀ ਹਲਕੀ ਗਿਰਾਵਟ ਆਉਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਨੇਰੀ ਅਤੇ ਅਸਮਾਨੀ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਵਿਭਾਗ ਵੱਲੋਂ ਇਨ੍ਹਾਂ 9 ਜ਼ਿਲ੍ਹਿਆਂ ਵਿਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ , 27, 28 ਅਤੇ 29 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 28 ਅਤੇ 29 ਜੂਨ ਨੂੰ ਵੀ ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਤੇਜ਼ ਹਨੇਰੀ ਦੇ ਮੱਦੇਨਜ਼ਰ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਬਰਸਾਤਾਂ ਦਾ ਇਹ ਦੌਰ 1 ਜੁਲਾਈ ਤਕ ਜਾਰੀ ਰਹਿਣ ਦੀ ਪੇਸ਼ੀਨਗੋਈ ਹੈ। ਇਨ੍ਹਾਂ ਦਿਨਾਂ ਦੌਰਾਨ ਤਾਪਮਾਨ ਵਿਚ 3 ਤੋਂ 5 ਡਿਗਰੀ ਤਕ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਆਉਣ ਵਾਲੇ ਦਿਨਾਂ ਵਿਚ ਸੂਬੇ ਦੇ ਮੌਸਮ ਵਿਚ ਤਬਦੀਲੀ ਆਵੇਗੀ ਤੇ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ।

NO COMMENTS

LEAVE A REPLY

Please enter your comment!
Please enter your name here

Exit mobile version