HomePunjabਚੰਡੀਗੜ੍ਹ ਏਅਰਪੋਰਟ ਅਥਾਰਟੀ ਨੇ Winter Schedule ਕੀਤਾ ਜਾਰੀ

ਚੰਡੀਗੜ੍ਹ ਏਅਰਪੋਰਟ ਅਥਾਰਟੀ ਨੇ Winter Schedule ਕੀਤਾ ਜਾਰੀ

ਚੰਡੀਗੜ੍ਹ : ਏਅਰਪੋਰਟ ਅਥਾਰਟੀ (Airport Authority) ਨੇ ਸਰਦੀਆਂ ਦੇ ਸ਼ਡਿਊਲ ਵਿੱਚ 3 ਨਵੀਆਂ ਘਰੇਲੂ ਉਡਾਣਾਂ ਨੂੰ ਸ਼ਾਮਲ ਕੀਤਾ ਹੈ। ਇਨ੍ਹਾਂ ਵਿੱਚ ਲੇਹ, ਗੋਆ ਅਤੇ ਕੋਲਕਾਤਾ ਲਈ ਨਵੀਆਂ ਉਡਾਣਾਂ ਸ਼ਾਮਲ ਹਨ, ਜੋ 30 ਅਕਤੂਬਰ ਅਤੇ 1 ਨਵੰਬਰ ਤੋਂ ਸ਼ੁਰੂ ਹੋਣਗੀਆਂ। ਇਸ ਨਾਲ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਘਰੇਲੂ ਉਡਾਣਾਂ ਦੀ ਗਿਣਤੀ 50 ਤੋਂ ਵੱਧ ਹੋ ਗਈ ਹੈ ਪਰ ਸ਼ਹਿਰ ਵਾਸੀਆਂ ਨੂੰ ਸਿਰਫ਼ ਇੱਕ ਹੀ ਅਫ਼ਸੋਸ ਹੈ ਕਿ ਅਥਾਰਟੀ ਵੱਲੋਂ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ।

ਇਸ ਕਾਰਨ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਉਡਾਣਾਂ ਲਈ ਦਿੱਲੀ ਜਾਣਾ ਪੈਂਦਾ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2015 ‘ਚ ਕੀਤਾ ਸੀ ਪਰ ਉਦੋਂ ਤੋਂ ਹੁਣ ਤੱਕ ਸਿਰਫ 2 ਅੰਤਰਰਾਸ਼ਟਰੀ ਉਡਾਣਾਂ ਹੀ ਸ਼ੁਰੂ ਹੋਈਆਂ ਹਨ।

ਏਅਰਪੋਰਟ ਅਥਾਰਟੀ ਵੱਲੋਂ ਸਰਦੀਆਂ ਦਾ ਸਮਾਂ 30 ਅਕਤੂਬਰ ਤੋਂ ਲਾਗੂ ਕੀਤਾ ਜਾਵੇਗਾ। ਇਸ ਦੇ ਲਈ, ਅਥਾਰਟੀ ਨੇ ਸਰਦੀਆਂ ਦੇ ਸ਼ੈਡਿਊਲ ਵਿੱਚ 3 ਘਰੇਲੂ ਉਡਾਣਾਂ ਸ਼ੁਰੂ ਕੀਤੀਆਂ ਹਨ, ਜਿਸ ਵਿੱਚ ਹੁਣ ਚੰਡੀਗੜ੍ਹ ਹਵਾਈ ਅੱਡੇ ਤੋਂ ਕੋਲਕਾਤਾ ਲਈ 2 ਉਡਾਣਾਂ, ਗੋਆ ਲਈ 3 ਅਤੇ ਲੇਹ ਲਈ 2 ਉਡਾਣਾਂ ਹੋਣਗੀਆਂ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments