Homeਪੰਜਾਬਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਪੋਸਟਾਂ ’ਤੇ ਅਦਾਲਤ ਨੇ ਲਗਾਈ ਅੰਤਰਿਮ ਰੋਕ

ਡਾ. ਗੁਰਪ੍ਰੀਤ ਕੌਰ ਖ਼ਿਲਾਫ਼ ਪੋਸਟਾਂ ’ਤੇ ਅਦਾਲਤ ਨੇ ਲਗਾਈ ਅੰਤਰਿਮ ਰੋਕ

ਚੰਡੀਗੜ੍ਹ: ਚੰਡੀਗੜ੍ਹ ਦੀ ਇੱਕ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸਬੰਧਤ ਕਥਿਤ ਰਿਸ਼ਵਤ ਮੰਗ ਦੇ ਮਾਮਲੇ ਵਿੱਚ ਵੱਡਾ ਅੰਤਰਿਮ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਗੁਰਪ੍ਰੀਤ ਕੌਰ ਖ਼ਿਲਾਫ਼ ਅਪੁਸ਼ਟ ਜਾਂ ਮਾਣਹਾਨੀ ਵਾਲੀ ਸਮੱਗਰੀ ਪ੍ਰਕਾਸ਼ਿਤ, ਸਾਂਝੀ ਜਾਂ ਪ੍ਰਸਾਰਿਤ ਕਰਨ ਤੋਂ ਅਗਲੇ ਹੁਕਮਾਂ ਤੱਕ ਰੋਕ ਦਿੱਤੀ ਹੈ।

ਇਹ ਹੁਕਮ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਣਹਾਨੀ ਅਤੇ ਇੰਜੰਕਸ਼ਨ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਤਾ ਗਿਆ। ਮਾਮਲੇ ਦੀ ਅਗਲੀ ਸੁਣਵਾਈ 30 ਸਤੰਬਰ 2026 ਨੂੰ ਹੋਵੇਗੀ। ਅਦਾਲਤ ਨੇ ਕਿਹਾ ਕਿ ਕਿਸੇ ਵਿਅਕਤੀ ਦੀ ਇੱਜ਼ਤ ਉਸ ਦੀ ਮਰਿਆਦਾ ਦਾ ਅਹਿਮ ਹਿੱਸਾ ਹੈ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਲ ਇਸ ਅਧਿਕਾਰ ਵਿਚਕਾਰ ਸੰਤੁਲਨ ਬਣਾਉਣਾ ਜ਼ਰੂਰੀ ਹੈ।

ਵਿਵਾਦ ਦੀ ਸ਼ੁਰੂਆਤ ਉਨ੍ਹਾਂ ਦੋਸ਼ਾਂ ਤੋਂ ਹੋਈ, ਜਿਨ੍ਹਾਂ ਵਿੱਚ ਕਥਿਤ ਤੌਰ ’ਤੇ ਗੁਰਪ੍ਰੀਤ ਕੌਰ ਨੂੰ ਇੱਕ ਜਬਰ-ਜਨਾਹ ਮਾਮਲੇ ਦੇ ਮੁਲਜ਼ਮ ਨੂੰ ਰਾਹਤ ਦਿਵਾਉਣ ਲਈ 5 ਕਰੋੜ ਰੁਪਏ ਦੀ ਮੰਗ ਨਾਲ ਜੋੜਿਆ ਗਿਆ ਸੀ। ਗੁਰਪ੍ਰੀਤ ਕੌਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਾਣਹਾਨੀ ਵਾਲਾ ਦੱਸਦਿਆਂ ਅਦਾਲਤ ਦਾ ਰੁਖ ਕੀਤਾ।

ਅਦਾਲਤ ਨੇ ਮੁੱਢਲੇ ਪੱਧਰ ’ਤੇ ਕਿਹਾ ਕਿ ਸਾਹਮਣੇ ਰੱਖੀ ਗਈ ਸਮੱਗਰੀ ਕਿਸੇ ਠੋਸ ਸਬੂਤ ਨਾਲ ਪੂਰੀ ਤਰ੍ਹਾਂ ਪ੍ਰਮਾਣਿਤ ਨਹੀਂ ਜਾਪਦੀ। ਹਾਲਾਂਕਿ ਅਦਾਲਤ ਨੇ ਇਸ ਪੜਾਅ ’ਤੇ ਪਹਿਲਾਂ ਤੋਂ ਮੌਜੂਦ ਪੋਸਟਾਂ ਨੂੰ ਤੁਰੰਤ ਹਟਾਉਣ ਦਾ ਹੁਕਮ ਨਹੀਂ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments