Home ਪੰਜਾਬ ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨਿਸ਼ਾਂਤ ਕੁਮਾਰ ਯਾਦਵ ਨੇ ਸ਼ਖ਼ਤ ਨਿਰਦੇਸ਼ ਕੀਤੇ ਜਾਰੀ

ਚੰਡੀਗੜ੍ਹ ਜ਼ਿਲ੍ਹਾ ਮੈਜਿਸਟਰੇਟ ਨਿਸ਼ਾਂਤ ਕੁਮਾਰ ਯਾਦਵ ਨੇ ਸ਼ਖ਼ਤ ਨਿਰਦੇਸ਼ ਕੀਤੇ ਜਾਰੀ

0

ਚੰਡੀਗੜ੍ਹ : ਆਉਣ ਵਾਲੇ ਵੀ.ਵੀ.ਆਈ.ਪੀ. ਦੌਰੇ ਅਤੇ ਸੁਰੱਖਿਆ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਪੂਰੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ‘ਨੋ-ਫਲਾਇੰਗ ਜ਼ੋਨ’ ਘੋਸ਼ਿਤ ਕਰ ਦਿੱਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨਿਸ਼ਾਂਤ ਕੁਮਾਰ ਯਾਦਵ ਵੱਲੋਂ ਜਾਰੀ ਹੁਕਮਾਂ ਦੇ ਅਨੁਸਾਰ, 23 ਮਾਰਚ ਤੋਂ 28 ਮਾਰਚ ਤੱਕ ਸ਼ਹਿਰ ਵਿੱਚ ਡਰੋਨ ਅਤੇ ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.) ਉਡਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਹ ਫੈਸਲਾ 27 ਅਤੇ 28 ਮਾਰਚ ਨੂੰ ਹੋਣ ਵਾਲੇ ਪ੍ਰਸਤਾਵਿਤ ਵੀ.ਵੀ.ਆਈ.ਪੀ. ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਜਾਰੀ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਦੇਸ਼ ਵਿਰੋਧੀ ਤੱਤ ਦੁਆਰਾ ਡਰੋਨ ਦੇ ਜਰੀਏ ਆਈਈਡੀ (ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ) ਜਿਵੇਂ ਹਮਲਿਆਂ ਦੀ ਆਸ਼ੰਕਾ ਨੂੰ ਦੇਖਦੇ ਹੋਏ ਇਹ ਕਦਮ ਚੁੱਕੀਆਂ ਗਿਆ ਹੈ। ਇਹ ਪਾਬੰਦੀ 23 ਮਾਰਚ ਦੀ ਅੱਧੀ ਰਾਤ ਤੋਂ ਲਾਗੂ ਹੋਵੇਗੀ ਅਤੇ 28 ਮਾਰਚ ਤੱਕ ਲਾਗੂ ਰਹੇਗੀ। ਹਾਲਾਂਕਿ, ਇਹ ਹੁਕਮ ਪੁਲਿਸ, ਅਰਧ ਸੈਨਿਕ ਬਲਾਂ, ਹਵਾਈ ਸੈਨਾ, ਐਸਪੀਜੀ, ਜਾਂ ਹੋਰ ਅਧਿਕਾਰਤ ਸਰਕਾਰੀ ਏਜੰਸੀਆਂ ‘ਤੇ ਲਾਗੂ ਨਹੀਂ ਹੋਵੇਗਾ।

ਪ੍ਰਸ਼ਾਸਨ ਨੇ ਸਪੱਸ਼ਟ ਚੇਤਾਵਨੀ ਜਾਰੀ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਇਨ੍ਹਾਂ ਹੁਕਮਾਂ ਨੂੰ ਡੀਸੀ ਦਫ਼ਤਰ ਅਤੇ ਜ਼ਿਲ੍ਹਾ ਅਦਾਲਤਾਂ ਦੇ ਨੋਟਿਸ ਬੋਰਡਾਂ ‘ਤੇ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਆਮ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version