Home ਪੰਜਾਬ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਬਦਲਿਆ ਸਮਾਂ

0

ਚੰਡੀਗੜ੍ਹ : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਠੰਢ ਅਤੇ ਸੰਘਣੀ ਧੁੰਦ ਦੇ ਕਾਰਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਨੂੰ ਅਸਥਾਈ ਤੌਰ ‘ਤੇ ਬਦਲਣ ਦਾ ਫ਼ੈਸਲਾ ਲਿਆ ਹੈ। ਯੂਟੀ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਾਰੇ ਸਰਕਾਰੀ ਅਤੇ ਪ੍ਰਾਇਵੇਟ ਸਕੂਲ 19 ਜਨਵਰੀ ਤੋਂ ਦੁਬਾਰਾ ਖੁੱਲ੍ਹਣਗੇ। 23 ਜਨਵਰੀ ਤੱਕ ਸ਼ਿਫਟਾਂ ਦੇ ਆਧਾਰ ‘ਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

ਜਾਰੀ ਹੁਕਮਾਂ ਦੇ ਅਨੁਸਾਰ, ਸਿੰਗਲ-ਸ਼ਿਫਟ ਵਿੱਚ ਚੱਲਣ ਵਾਲੇ ਸਕੂਲਾਂ ਵਿੱਚ, ਵਿਦਿਆਰਥੀਆਂ ਲਈ ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਣਗੀਆਂ, ਜਦੋਂ ਕਿ ਅਧਿਆਪਕਾਂ ਅਤੇ ਸਟਾਫ਼ ਲਈ ਸਮਾਂ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਹੋਵੇਗਾ। ਡਬਲ-ਸ਼ਿਫਟ ਸਕੂਲਾਂ ਵਿੱਚ, ਸਵੇਰ ਦੀ ਸ਼ਿਫਟ (ਗ੍ਰੇਡ 6 ਅਤੇ ਇਸ ਤੋਂ ਉੱਪਰ) ਸਵੇਰੇ 9:00 ਵਜੇ ਤੋਂ ਦੁਪਹਿਰ 1:45 ਵਜੇ ਤੱਕ ਚੱਲੇਗੀ। ਇਸ ਸ਼ਿਫਟ ਵਿੱਚ ਸਟਾਫ ਸਵੇਰੇ 8:45 ਵਜੇ ਤੋਂ ਦੁਪਹਿਰ 2:45 ਵਜੇ ਤੱਕ ਮੌਜੂਦ ਰਹੇਗਾ।

ਇਸ ਦੌਰਾਨ, ਸ਼ਾਮ ਦੀ ਸ਼ਿਫਟ ਵਿੱਚ, ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦੁਪਹਿਰ 1:15 ਵਜੇ ਤੋਂ ਸ਼ਾਮ 4:30 ਵਜੇ ਤੱਕ ਹੋਵੇਗੀ। ਇਸ ਦੌਰਾਨ, ਸਟਾਫ਼ ਦਾ ਸਮਾਂ ਸਵੇਰੇ 10:40 ਵਜੇ ਤੋਂ ਸ਼ਾਮ 4:40 ਵਜੇ ਤੱਕ ਹੋਵੇਗਾ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਬੰਧ ਸ਼ਿਰਫ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅਸਥਾਈ ਤੌਰ ‘ਤੇ ਲਾਗੂ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version