Home ਪੰਜਾਬ ਨਗਰ ਨਿਗਮ ਹਾਊਸ ‘ਚ ਹੰਗਾਮਾ, ਯੋਗੇਸ਼ ਢੀਂਗਰਾ ਮੁਅੱਤਲ

ਨਗਰ ਨਿਗਮ ਹਾਊਸ ‘ਚ ਹੰਗਾਮਾ, ਯੋਗੇਸ਼ ਢੀਂਗਰਾ ਮੁਅੱਤਲ

0

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਦੌਰਾਨ ਮੰਗਲਵਾਰ ਨੂੰ ਕੌਂਸਲਰਾਂ ਵਿਚਾਲੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਹੰਗਾਮਾ ਹੋ ਗਿਆ। ਭਾਜਪਾ ਕੌਂਸਲਰ ਗੁਰਬਕਸ਼ ਰਾਵਤ ਨੇ ਆਮ ਆਦਮੀ ਪਾਰਟੀ ਦੇ ਕੌਂਸਲਰ ਯੋਗੇਸ਼ ਢੀਂਗਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਦੋਸ਼ ਲਗਾਇਆ ਕਿ ਢੀਂਗਰਾ ਨੇ ਨਗਰ ਨਿਗਮ ਵਿੱਚ ਏਜੰਡੇ ਪਾਸ ਕਰਵਾਉਣ ਸਬੰਧੀ ਪੈਸਿਆਂ ਦੇ ਲੈਣ-ਦੇਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਸਦਨ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ ਹੈ।

ਰਾਵਤ ਨੇ ਢੀਂਗਰਾ ਤੋਂ ਆਪਣੇ ਦੋਸ਼ਾਂ ਦੇ ਸਬੂਤ ਸਦਨ ਵਿੱਚ ਪੇਸ਼ ਕਰਨ ਦੀ ਮੰਗ ਕੀਤੀ। ਇਸ ’ਤੇ ਢੀਂਗਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਏ ਗਏ ਦੋਸ਼ ਸਹੀ ਹਨ ਅਤੇ ਉਨ੍ਹਾਂ ਕੋਲ ਇਸ ਸਬੰਧੀ ਸਬੂਤ ਵੀ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਸਬੂਤਾਂ ਵਾਲੀ ਪੈਨ ਡਰਾਈਵ ਅਤੇ ਵਿਸਥਾਰਤ ਸ਼ਿਕਾਇਤ ਡੀਜੀਪੀ ਕੋਲ ਜਮ੍ਹਾਂ ਕਰਵਾਈ ਗਈ ਹੈ ਅਤੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।

ਮੀਟਿੰਗ ਦੌਰਾਨ ਭਾਜਪਾ ਅਤੇ ‘ਆਪ’ ਕੌਂਸਲਰਾਂ ਨੇ ਇਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਸਦਨ ਵਿੱਚ ਬਿਨਾਂ ਆਧਾਰ ਦੋਸ਼ ਲਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਢੀਂਗਰਾ ਨੂੰ ਪੰਜ ਕੌਂਸਲਰਾਂ ਦੇ ਨਾਮ ਦੱਸਣ ਅਤੇ ਸਬੂਤ ਪੇਸ਼ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ।

ਢੀਂਗਰਾ ਵੱਲੋਂ ਨਾਮ ਸਪੱਸ਼ਟ ਨਾ ਕੀਤੇ ਜਾਣ ਤੋਂ ਬਾਅਦ ਮੇਅਰ ਨੇ ਮਿਊਂਸਪਲ ਕਾਰਪੋਰੇਸ਼ਨ ਐਕਟ ਦੀ ਧਾਰਾ 62 ਤਹਿਤ ਚੇਤਾਵਨੀ ਦਿੱਤੀ। ਇਸ ਤੋਂ ਬਾਅਦ ਭਾਜਪਾ ਕੌਂਸਲਰਾਂ ਨੇ ਮੁਅੱਤਲੀ ਦੀ ਮੰਗ ਕੀਤੀ ਅਤੇ ਵੋਟਿੰਗ ਕਰਵਾਈ ਗਈ। ਵੋਟਿੰਗ ਤੋਂ ਬਾਅਦ ਢੀਂਗਰਾ ਨੂੰ ਹਾਊਸ ਦੀ ਬਾਕੀ ਕਾਰਵਾਈ ਲਈ ਮੁਅੱਤਲ ਕਰ ਦਿੱਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version