Homeਪੰਜਾਬਚੰਡੀਗੜ੍ਹ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ 'ਤੇ...

ਚੰਡੀਗੜ੍ਹ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ‘ਤੇ ਧਮਾਕਾ ਕਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ‘ਤੇ ‘ਪੈਕ’ ਵਿੱਚ ਬੰਬ ਰੱਖਣ ਅਤੇ ਧਮਾਕਾ ਕਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਚੰਡੀਗੜ੍ਹ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ । ਮੁਲਜ਼ਮ ਦੀ ਪਛਾਣ ਸੈਕਟਰ-24 ਦੇ ਰਹਿਣ ਵਾਲੇ ਅਵਿਨਾਸ਼ ਵਜੋਂ ਹੋਈ ਹੈ। ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਸ ਨੇ ਸ਼ਰਾਬ ਪੀ ਕੇ ਕੰਟਰੋਲ ਰੂਮ ‘ਤੇ ਧਮਕੀ ਭਰੀ ਕਾਲ ਕੀਤੀ ਸੀ। ਸੈਕਟਰ-3 ਥਾਣੇ ਦੀ ਪਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਅਨੁਸਾਰ ਬੀਤੀ ਸ਼ਾਮ ਸੈਕਟਰ-9 ਸਥਿਤ ਪੁਲਿਸ ਕੰਟਰੋਲ ਰੂਮ ਵਿੱਚ ਇੱਕ ਫੋਨ ਆਇਆ , ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਾਲੀ ਥਾਂ ’ਤੇ ਬੰਬ ਰੱਖਿਆ ਗਿਆ ਹੈ ਅਤੇ ਉਥੇ ਧਮਾਕਾ ਹੋਵੇਗਾ। ਇਸ ਤੋਂ ਬਾਅਦ ਐਸ.ਪੀ.ਜੀ., ਚੰਡੀਗੜ੍ਹ ਪੁਲਿਸ, ਕ੍ਰਾਈਮ ਬ੍ਰਾਂਚ, ਆਪਰੇਸ਼ਨ ਸੈੱਲ ਅਤੇ ਬੰਬ ਨਿਰੋਧਕ ਦਸਤੇ ਨੇ ਪ੍ਰੋਗਰਾਮ ਵਾਲੀ ਥਾਂ ‘ਤੇ ਵੱਡੀ ਤਲਾਸ਼ੀ ਮੁਹਿੰਮ ਚਲਾਈ। ਪੂਰੇ ਕੰਪਲੈਕਸ ਅਤੇ ਪੰਡਾਲ ਦੇ ਆਲੇ-ਦੁਆਲੇ ਦੇ ਇਲਾਕੇ ਦੀ ਕਰੀਬ 2 ਘੰਟੇ ਤੱਕ ਬਾਰੀਕੀ ਨਾਲ ਤਲਾਸ਼ੀ ਲਈ ਗਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments