Home ਪੰਜਾਬ ਚੰਡੀਗੜ੍ਹ ‘ਚ ਅੱਜ ਇਕੱਠੇ ਹੋਏ ਨੌਜਵਾਨ, ਨਸ਼ਿਆਂ ਵਿਰੁੱਧ ਬੁਲੰਦ ਕੀਤੀ ਆਵਾਜ਼

ਚੰਡੀਗੜ੍ਹ ‘ਚ ਅੱਜ ਇਕੱਠੇ ਹੋਏ ਨੌਜਵਾਨ, ਨਸ਼ਿਆਂ ਵਿਰੁੱਧ ਬੁਲੰਦ ਕੀਤੀ ਆਵਾਜ਼

0

ਚੰਡੀਗੜ੍ਹ: ਨਸ਼ਿਆਂ ਵਿਰੁੱਧ ਨੌਜਵਾਨਾਂ ਨੂੰ ਇੱਕਜੁੱਟ ਕਰਨ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿਖੇ ‘ਜਨਰਲ ਜ਼ੈਡ ਅਗੇਂਸਟ ਡਰੱਗਜ਼’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੁਹਿੰਮ ਵਿੱਚ ਚੰਡੀਗੜ੍ਹ ਤੋਂ ਇਲਾਵਾ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਸ਼ਾਮਲ ਹੋਏ

ਪ੍ਰੋਗਰਾਮ ਦੌਰਾਨ ਨੌਜਵਾਨ ਨਸ਼ਿਆਂ ਦੇ ਵਧ ਰਹੇ ਖ਼ਤਰੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਮਾਜ ਵਿੱਚ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ। ਆਯੋਜਕਾਂ ਵੱਲੋਂ ਇਸ ਮੁਹਿੰਮ ਨੂੰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਇਸ ਸਮਾਜਿਕ ਮੁੱਦੇ ਖ਼ਿਲਾਫ਼ ਇਕੱਠਾ ਕਰਨ ਦੀ ਕੋਸ਼ਿਸ਼ ਵਜੋਂ ਪੇਸ਼ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਪ੍ਰੋਗਰਾਮ ਵਿੱਚ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਲੋਕ ਗਾਇਕ ਕੁਲਦੀਪ ਸ਼ਰਮਾ ਨੇ ਵੀ ਹਿੱਸਾ ਲਿਆ। ਪੰਜਾਬ, ਹਰਿਆਣਾ ਅਤੇ ਹਿਮਾਚਲ ਤੋਂ ਆਉਣ ਵਾਲੇ ਨੌਜਵਾਨ ਆਪਣੇ-ਆਪਣੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਇਸਦੇ ਸਮਾਜਿਕ ਪ੍ਰਭਾਵਾਂ ਬਾਰੇ ਵੀ ਆਪਣੀ ਆਵਾਜ਼ ਚੁੱਕੀ।

ਸੈਕਟਰ-17 ਪਲਾਜ਼ਾ ਵਿੱਚ ਹੋਣ ਵਾਲੇ ਇਸ ਇਕੱਠ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਕੀਤੀਆਂ ਗਈਆਂ। ਇਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ ਗਿਆ ।

NO COMMENTS

LEAVE A REPLY

Please enter your comment!
Please enter your name here

Exit mobile version