Home ਪੰਜਾਬ ਭਾਰਤ-ਪਾਕਿਸਤਾਨ ਸਰਹੱਦ ‘ਤੇ ਰਿਟਰੀਟ ਸਮਾਰੋਹ ਦਾ ਬਦਲਿਆ ਸਮਾਂ

ਭਾਰਤ-ਪਾਕਿਸਤਾਨ ਸਰਹੱਦ ‘ਤੇ ਰਿਟਰੀਟ ਸਮਾਰੋਹ ਦਾ ਬਦਲਿਆ ਸਮਾਂ

0

ਫਾਜ਼ਿਲਕਾ: ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ‘ਤੇ ਦੋਵਾਂ ਦੇਸ਼ਾਂ ਵਿਚਾਲੇ ਰੋਜ਼ਾਨਾ ਹੋਣ ਵਾਲੇ ਰਿਟਰੀਟ ਸਮਾਰੋਹ ਦਾ ਸਮਾਂ ਬਦਲ ਕੇ ਹੁਣ ਸ਼ਾਮ 5.30 ਕਰ ਦਿੱਤਾ ਗਿਆ ਹੈ।

ਬੀ.ਐਸ.ਐਫ. ਸੂਤਰਾਂ ਤੋਂ ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਡਿਵੈਲਪਮੈਂਟ ਫਰੰਟ ਦੀ ਮੁਖੀ ਲੀਲਾ ਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਕਾਰਨ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ ਜਾਂਦਾ ਹੈ।

ਉਨ੍ਹਾਂ ਨੇ ਰਿਟਰੀਟ ਦਰਸ਼ਕਾਂ ਨੂੰ ਆਪਣੇ ਆਧਾਰ ਕਾਰਡ ਨਾਲ ਸ਼ਾਮ 5 ਵਜੇ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਦਕੀ ਬਾਰਡਰ ‘ਤੇ ਰਿਟਰੀਟ ਸਮਾਰੋਹ ਦੇਖਣ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ‘ਚ ਲੋਕ ਆਉਂਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version