Home ਪੰਜਾਬ ਪੰਜਾਬ ‘ਚ ਸਕੂਲਾਂ ਦੇ ਸਮੇਂ ‘ਚ ਕੀਤਾ ਗਿਆ ਬਦਲਾਅ

ਪੰਜਾਬ ‘ਚ ਸਕੂਲਾਂ ਦੇ ਸਮੇਂ ‘ਚ ਕੀਤਾ ਗਿਆ ਬਦਲਾਅ

0

ਲੁਧਿਆਣਾ : ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਲਿਖਤੀ ਹੁਕਮ ਜਾਰੀ ਕੀਤੇ ਹਨ।

ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ), ਪੰਜਾਬ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ, ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵਾਂ ਸਮਾਂ ਭਲਕੇ ,16 ਜਨਵਰੀ ਤੋਂ 21 ਜਨਵਰੀ ਤੱਕ ਲਾਗੂ ਰਹੇਗਾ। ਹੁਕਮਾਂ ਅਨੁਸਾਰ, ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਖੁੱਲ੍ਹਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਠੰਢ ਅਤੇ ਧੁੰਦ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version