ਪੰਜਾਬ : ਜਨਮ ਅਸ਼ਟਮੀ ਦੇ ਮੌਕੇ ‘ਤੇ ਜੇਕਰ ਤੁਸੀਂ ਸੋਨਾ-ਚਾਂਦੀ ਖਰੀਦਣ ਦੀ ਤਿਆਰੀ ਕਰ ਰਹੇ ਹੋ ਤਾਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ ਜਾਣ ਲਓ।
ਜਲੰਧਰ ਸਰਾਫਾ ਬਾਜ਼ਾਰ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਦੇ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਜਲੰਧਰ ਵਿੱਚ 24 ਕੈਰੇਟ ਸੋਨੇ ਦੀ ਕੀਮਤ ਲਗਭਗ 159,200 ਰੁਪਏ ਹੈ ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ ਲਗਭਗ 148,060 ਰੁਪਏ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 243,700 ਰੁਪਏ ਦਰਜ ਕੀਤੀ ਗਈ ਹੈ।
ਦੂਜੇ ਪਾਸੇ ‘ਤੇ ਸੋਨਾ 602 ਰੁਪਏ ਡਿੱਗ ਕੇ 1,55,173 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ 1519 ਰੁਪਏ ਦੀ ਗਿਰਾਵਟ ਆਈ ਹੈ, ਇਕ ਕਿਲੋਗ੍ਰਾਮ ਚਾਂਦੀ ਦੀ ਕੀਮਤ 2,40,830 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਕਾਮੈਕਸ ‘ਤੇ ਸੋਨੇ ਦੀ ਕੀਮਤ 0.56 ਫੀਸਦੀ ਡਿੱਗ ਕੇ 4154 ਰੁਪਏ ‘ਤੇ ਆ ਗਈ ਹੈ।ਚਾਂਦੀ ਦੀ ਕੀਮਤ 0.76 ਫੀਸਦੀ ਫਿਸਲ ਕੇ 67.19 ਡਾਲਰ ਪ੍ਰਤੀ ਔਂਸ ‘ਤੇ ਆ ਗਈ ਹੈ।
