Home ਹਰਿਆਣਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਮੁੱਖ ਮੰਤਰੀ ਭਗਵੰਤ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

0

ਗੁਰੂਗ੍ਰਾਮ: ਹਰਿਆਣਾ ਦੇ ਗੁਰੂਗ੍ਰਾਮ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰੂਗ੍ਰਾਮ ਦੀ ਭੋਂਡਸੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਆਪਣੀ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਮਿਲਣ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੌਜੂਦਾ ਸਿਆਸੀ ਅਤੇ ਕਾਨੂੰਨੀ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਸੰਜੀਵ ਅਰੋੜਾ ਪੰਜਾਬ ਸਰਕਾਰ ਵਿੱਚ ਮੰਤਰੀ ਹਨ। ਉਸ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਇਸ ਸਾਲ 9 ਮਈ ਨੂੰ ਚੰਡੀਗੜ੍ਹ ਸਥਿਤ ਉਸ ਦੀ ਸਰਕਾਰੀ ਰਿਹਾਇਸ਼ ਤੋਂ ਮਨੀ ਲਾਂਡਰਿੰਗ ਅਤੇ 100 ਕਰੋੜ ਰੁਪਏ ਦੇ ਜਾਅਲੀ ਜੀ.ਐਸ.ਟੀ. ਬਿਲਿੰਗ ਘੁਟਾਲੇ ਨਾਲ ਸਬੰਧਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ। ਈ.ਡੀ ਦੀ ਕਾਰਵਾਈ ਤੋਂ ਬਾਅਦ ਇਹ ਪਹਿਲੀ ਵੱਡੀ ਮੀਟਿੰਗ ਹੈ।

NO COMMENTS

LEAVE A REPLY

Please enter your comment!
Please enter your name here

Exit mobile version