Home ਪੰਜਾਬ ਪੰਜਾਬ ‘ਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ...

ਪੰਜਾਬ ‘ਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ

0

ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਨੇ ਕਹਿਰ ਮਚਾਇਆ ਹੋਇਆ ਹੈ । ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਾਮ 4 ਵਜੇ ਆਪਣੇ ਨਿਵਾਸ ‘ਤੇ ਇੱਕ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੂਬੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਜ਼ਮੀਨੀ ਪੱਧਰ ‘ਤੇ ਸਮੀਖਿਆ ਕਰਨਾ ਹੈ।

ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਨੂੰ ਆਫ਼ਤ ਪ੍ਰਭਾਵਿਤ ਖੇਤਰ ਐਲਾਨ ਦਿੱਤਾ ਹੈ, ਜਿਸ ਨਾਲ ਹੜ੍ਹ ਪੀੜਤਾਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਮਦਦ ਲਈ ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਇਹ ਮੀਟਿੰਗ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਭਵਿੱਖ ਦੀਆਂ ਕਾਰਵਾਈਆਂ ਦੀ ਯੋਜਨਾ ਬਣਾਉਣ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version