Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਬੈਠਕ.. ਹੋਵੇਗਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਬੈਠਕ.. ਹੋਵੇਗਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁੜ ਕੈਬਨਿਟ ਦੀ ਮੀਟਿੰਗ ਸੱਦੀ ਹੈ ਅਤੇ ਇਸ ਦੌਰਾਨ ਕਈ ਵੱਡੇ ਫੈਸਲੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ 11 ਵਜੇ ਮੁੱਖ ਮੰਤਰੀ ਭਗਵੰਤ ਨੇ ਆਪਣੀ ਰਿਹਾਇਸ਼ ’ਤੇ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਪੇਸ਼ ਹੋਣ ਵਾਲੇ ਅਹਿਮ ਬਿੱਲਾਂ ’ਤੇ ਮੋਹਰ ਲਾਈ ਜਾਣੀ ਹੈ।

ਅੱਜ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਨ੍ਹਾਂ ਬਿੱਲਾਂ ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਵੱਲੋਂ ਇਹ ਗੱਲ ਪਹਿਲਾਂ ਹੀ ਸਪੱਸ਼ਟ ਕੀਤੀ ਗਈ ਸੀ ਕਿ ਸਰਕਾਰ ਵੱਲੋਂ ਸਮੂਹ ਜਥੇਬੰਦੀਆਂ ਤੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਕਾਨੂੰਨ ਲਿਆਂਦਾ ਜਾਵੇਗਾ। ਸਰਕਾਰ ਇਸ ਵਿੱਚ ਕਿਸੇ ਕਿਸਮ ਦਾ ਕਮਜ਼ੋਰ ਪਹਿਲੂ ਨਹੀਂ ਛੱਡਣਾ ਚਾਹੁੰਦੀ। ਦੱਸਣਾ ਬਣਦਾ ਹੈ ਕਿ ਅੱਜ ਤੇ ਕੱਲ੍ਹ (14-15 ਜੁਲਾਈ) ਨੂੰ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਚੱਲੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments