ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 20 ਜਨਵਰੀ, 2026 ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਬੈਠਕ ਬੁਲਾਈ ਹੈ। ਇਹ ਬੈਠਕ ਦੁਪਹਿਰ 12:00 ਵਜੇ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਦੇ ਨਿਵਾਸ ‘ਤੇ ਸ਼ੁਰੂ ਹੋਵੇਗੀ। ਸੂਤਰਾਂ ਦੇ ਅਨੁਸਾਰ, ਇਸ ਮੀਟਿੰਗ ਵਿੱਚ ਰਾਜ ਦੇ ਕਈ ਅਹਿਮ ਅਤੇ ਲੰਬਿਤ ਮੁੱਦਿਆਂ ‘ਤੇ ਚਰਚਾ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨਵੀਂ ਭਰਤੀਆਂ, ਕਰਮਚਾਰੀਆਂ ਦੇ ਮੁੱਦਿਆਂ ਅਤੇ ਵਿਕਾਸ ਪ੍ਰੋਜੈਕਟਾਂ ਨਾਲ ਸਬੰਧਤ ਕਈ ਵੱਡੇ ਫ਼ੈਸਲਿਆਂ ਨੂੰ ਮਨਜ਼ੂਰੀ ਦੇ ਸਕਦੀ ਹੈ।
ਇਸ ਤੋਂ ਇਲਾਵਾ, ਕੈਬਨਿਟ ਵੱਲੋਂ ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਦੇ ਨਾਲ ਹੋਈ ਮੀਟਿੰਗ ਵਿੱਚ ਉਠਾਏ ਗਏ ਮੁੱਦਿਆਂ ‘ਤੇ ਵੀ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਦੇ ਦਿੱਤੀ ਗਈ ਹੈ।











