Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ 9 ਜਨਵਰੀ ਨੂੰ ਬੁਲਾਈ ਪੰਜਾਬ ਕੈਬਨਿਟ ਦੀ...

ਮੁੱਖ ਮੰਤਰੀ ਭਗਵੰਤ ਮਾਨ ਨੇ 9 ਜਨਵਰੀ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

0

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਬੁਲਾਈ ਹੈ। ਪੰਜਾਬ ਸਰਕਾਰ ਨੇ 9 ਜਨਵਰੀ ਨੂੰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਅਤੇ ਇਸ ਵਿੱਚ ਸਾਰੇ ਕੈਬਨਿਟ ਮੰਤਰੀ ਸ਼ਾਮਲ ਹੋਣਗੇ।

ਇਹ ਮੀਟਿੰਗ ਕੱਲ੍ਹ  9 ਜਨਵਰੀ ਨੂੰ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਸਥਾਨ ‘ਤੇ ਕੀਤੀ ਜਾਵੇਗੀ। ਇਸ ਮੀਟਿੰਗ ਦੇ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੇ ਨਾਲ-ਨਾਲ ਮਹੱਤਵਪੂਰਨ ਫੈਸਲਿਆਂ ’ਤੇ ਵੀ ਮੋਹਰ ਲੱਗਣ ਦੀ ਸੰਭਾਵਨਾ ਹੈ। ਸਰਕਾਰੀ ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਜਨਤਕ ਹਿੱਤ ਨਾਲ ਸਬੰਧਤ ਵੱਖ-ਵੱਖ ਪ੍ਰਸਤਾਵਾਂ ‘ਤੇ ਵਿਚਾਰ ਕੀਤਾ ਜਾਵੇਗਾ, ਜਿਨ੍ਹਾਂ ਦੇ ਫੈਸਲੇ ਸੂਬੇ ਦੀਆਂ ਨੀਤੀਆਂ ਅਤੇ ਪ੍ਰਸ਼ਾਸਨਿਕ ਕਾਰਜਾਂ ’ਤੇ ਪ੍ਰਭਾਵ ਪਾ ਸਕਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version