ਪੰਜਾਬ: ਅੱਜ ਦੇਸ਼ ਭਰ ਵਿੱਚ ਦੀਵਾਲੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।

ਸਾਰਿਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਅਸੀਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦੇ ਹਾਂ ਕਿ ਹਰ ਦੀਵਾਲੀ ਦਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ ਵਿੱਚ ਉੱਨਤੀ ਅਤੇ ਖੁਸ਼ਹਾਲੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ ਵਿੱਚ ਪਿਆਰ ਅਤੇ ਖੁਸ਼ੀਆਂ ਬਣੀਆਂ ਰਹਿਣ।