Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ

0

ਧੂਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਇੱਥੇ ਇਕ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਹੈ। ਇਹ ਲਾਇਬ੍ਰੇਰੀ 1.59 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਬਰਨਾਲਾ ਵਿੱਚ 8 ਨਵੀਆਂ ਲਾਇਬ੍ਰੇਰੀਆਂ ਜਨਤਾ ਨੂੰ ਸਮਰਪਿਤ ਕੀਤੀਆਂ ਸਨ। ਮੁੱਖ ਮੰਤਰੀ ਮਾਨ ਦਾ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸਫ਼ਲਤਾ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾਵੇ।

ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਮੱਛੀਆਂ ਜਾਲ ਵਿੱਚ ਫਸਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਹਰ ਪਿੰਡ ਵਿੱਚ ਇਕ ਖੇਡ ਦਾ ਮੈਦਾਨ ਬਣਾਇਆ ਜਾਵੇਗਾ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version