ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਬਹੁਤ ਹੀ ਖਾਸ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ, “ਧੂਰੀ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਧੂਰੀ ਵਿੱਚ ਰੇਲਵੇ ਓਵਰਬ੍ਰਿਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਓਵਰਬ੍ਰਿਜ ਨਿਰਧਾਰਤ ਸਮੇਂ ਵਿੱਚ ਪੂਰਾ ਹੋ ਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।”












