ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਰਾਜ ਵਿੱਚ ਪਾਣੀ ਦੇ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਨੂੰ ਲੈ ਕੇ ਗੰਭੀਰ ਵਿਚਾਰ-ਚਰਚਾ ਹੋਈ।
ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ‘ਇੰਟੀਗ੍ਰੇਟਡ ਸਟੇਟ ਵਾਟਰ ਪਲਾਨ’ (Integrated State Water Plan) ਤਿਆਰ ਕਰਨ ਜਾ ਰਹੀ ਹੈ। ਇਸ ਯੋਜਨਾ ਤਹਿਤ, ਹਰ ਬਲਾਕ ਪੱਧਰ ‘ਤੇ ਪਾਣੀ ਦੀ ਬਚਤ, ਸੰਭਾਲ ਅਤੇ ਪ੍ਰਬੰਧਨ ਲਈ ਵਿਸਥਾਰਤ ਯੋਜਨਾ ਬਣਾਈ ਜਾਵੇਗੀ, ਤਾਂ ਜੋ ਰਾਜ ਵਿੱਚ ਪਾਣੀ ਦੀ ਘੱਟ ਹੋ ਰਹੇ ਪੱਧਰ ਨੂੰ ਰੋਕਿਆ ਜਾ ਸਕੇ ਅਤੇ ਭਵਿੱਖ ਲਈ ਪਾਣੀ ਦੀ ਵਾਫ਼ਰ ਮਾਤਰਾ ਯਕੀਨੀ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਣੀ ਦੀ ਵਰਤੋਂ, ਸੰਭਾਲ ਅਤੇ ਮੁੜ-ਵਰਤੋਂ ਲਈ ਵਿਗਿਆਨਕ ਅਤੇ ਨਵੀਨਤਮ ਤਰੀਕਿਆਂ ਨੂੰ ਅਪਣਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਰਕਾਰ ਵਲੋਂ ਹਰ ਸੰਭਵ ਕਦਮ ਚੁੱਕੇ ਜਾਣਗੇ।
