ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10ਵੀਂ ਜਮਾਤ ਵਿਚ ਟਾਪ ਕਰਨ ਵਾਲੇ ਵਿ ਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਹੈ ।
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਅੱਜ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ 10ਵੀਂ ਜਮਾਤ ’ਚੋਂ ਟੌਪ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਤ ਕੀਤਾ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਬੱਚਿਆਂ ਵਿੱਚ ਕਾਬਲੀਅਤ ਦੀ ਕੋਈ ਕਮੀ ਨਹੀਂ ਹੈ ।
ਮੈਂ ਵਿਸ਼ੇਸ਼ ਤੌਰ ‘ਤੇ ਹਰਲੀਨ ਸ਼ਰਮਾ ਨੂੰ 99.38% (646/650) ਅੰਕਾਂ ਨਾਲ ਪਹਿਲਾ ਸਥਾਨ, ਅਤੇ ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੂੰ 99.23% (645/650) ਅੰਕਾਂ ਨਾਲ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਦਿਲੋਂ ਮੁਬਾਰਕਬਾਦ ਦਿੰਦਾ ਹਾਂ । ਇਨ੍ਹਾਂ ਹੋਣਹਾਰ ਬੱਚਿਆਂ ਦੀ ਅਣਥੱਕ ਮਿਹਨਤ, ਉਨ੍ਹਾਂ ਦੇ ਮਾਪਿਆਂ ਦੀਆਂ ਅਰਦਾਸਾਂ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਅੱਜ ਪੂਰੇ ਪੰਜਾਬ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ ।
ਤੁਹਾਡੀ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਬੱਚੇ ਨੂੰ ਅਜਿਹੀਆਂ ਉੱਚੀਆਂ ਉਡਾਣਾਂ ਭਰਨ ਦੇ ਬਰਾਬਰ ਮੌਕੇ ਮਿਲ ਸਕਣ । ਮੈਂ ਸਾਰੇ ਸਫ਼ਲ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਅੱਗੇ ਵਧਦੇ ਹੋਏ ਦੇਸ਼ ਤੇ ਦੁਨੀਆ ਵਿੱਚ ਪੰਜਾਬ ਦਾ ਨਾਂ ਚਮਕਾਉਣਗੇ ।











